Kesari ePaper Header

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ-ਮੰਨਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ-ਮੰਨਣ

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ (14 ਜੁਲਾਈ)- 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸਾਹਿਬਾਨ ਦੀ ਮਰਿਯਾਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਇਕ ਵਿਸ਼ੇਸ਼ ਇਜਲਾਸ 5 ਅਗਸਤ 2025 ਨੂੰ ਬੁਲਾਇਆ ਹੈ। 

ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਇਸ ਇਜਲਾਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਹ ਇਜਲਾਸ 5 ਅਗਸਤ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਤੇਜੀ ਸਿੰਘ ਸਮੁੰਦਰੀ ਹਾਲ ਸਥਿੱਤ ਮੁੱਖ ਦਫਤਰ ਵਿਚ ਹੋਵੇਗਾ।