ePaper Reading Mode
The Kesari Ledger

ਅਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅੰਗ 692,16-05-2026

Premium Edition

Saturday, 16 May 2026

By

Breaking News
ਅਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅੰਗ 692,16-05-2026 Edition: May 2026 Live Desk: Digital Press A premium newspaper reading experience for modern audiences.
ਅਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅੰਗ 692,16-05-2026

Headline Summary

AMRIT VELE DA HUKAMNAMA SACHKHAND SRI HARMANDIR SAHIB AMRITSAR. ANG 692, 16-05-2026   ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰ ...

Section

News & Opinion

Publication

Kehsari Press

AMRIT VELE DA HUKAMNAMA SACHKHAND SRI HARMANDIR SAHIB AMRITSAR. ANG 692, 16-05-2026

 

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

 

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

 

जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥

 

अर्थ :- जैसे पानी पानी में मिल के (फिर) अलग नहीं हो सकता, उसी प्रकार (कबीर) जुलाह (भी) आपा-भाव मिटा के परमात्मा में मिल गया है। इस में कोई अनोखी बात नहीं है,जो भी मनुख भगवान-प्रेम और भगवान-भक्ति के साथ साँझ बनाता है (उस का भगवान के साथ एक-रूप हो जाना कोई बड़ी बात नहीं है।1। हे संत जनो ! (लोकों के विचार में) मैं मति का कमला ही सही (भावार्थ, लोक मुझे काहे मूर्ख कहें कि मैं काँशी छोड़ के मगहर आ गया हूँ)। (पर,) हे कबीर ! अगर तूं काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ?क्योंकि काँशी में तो वैसे ही इन लोकों के विचार अनुसार मरन लगने से मुक्ति मिल जाती है, तो फिर सुमिरन का क्या लाभ ?।1।रहाउ। (पर) कबीर कहता है-हे लोको ! सुनो, कोई मनुख किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह भगवान में लीन हो सकते है)।2।3।

 

That humble being, who knows even a little about loving devotional worship – what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? ||1||Pause|| Says Kabeer, listen, O people – do not be deluded by doubt. What is the difference between Benares and the barren land of Maghar, if the Lord is within one’s heart? ||2||3||