ePaper Reading Mode
The Kesari Ledger

ਬੇਅਦਬੀ ਕਾਨੂੰਨ ਖ਼ਿਲਾਫ਼ SGPC ਦੀ ਵੱਡੀ ਇਕੱਤਰਤਾ, ਪ੍ਰਚਾਰਕਾਂ ਤੇ ਗ੍ਰੰਥੀ ਸਿੰਘਾਂ ਨੇ ਜਤਾਇਆ ਰੋਸ

Premium Edition

Thursday, 07 May 2026

By

Breaking News
ਬੇਅਦਬੀ ਕਾਨੂੰਨ ਖ਼ਿਲਾਫ਼ SGPC ਦੀ ਵੱਡੀ ਇਕੱਤਰਤਾ, ਪ੍ਰਚਾਰਕਾਂ ਤੇ ਗ੍ਰੰਥੀ ਸਿੰਘਾਂ ਨੇ ਜਤਾਇਆ ਰੋਸ Edition: May 2026 Live Desk: Digital Press A premium newspaper reading experience for modern audiences.
ਬੇਅਦਬੀ ਕਾਨੂੰਨ ਖ਼ਿਲਾਫ਼ SGPC ਦੀ ਵੱਡੀ ਇਕੱਤਰਤਾ, ਪ੍ਰਚਾਰਕਾਂ ਤੇ ਗ੍ਰੰਥੀ ਸਿੰਘਾਂ ਨੇ ਜਤਾਇਆ ਰੋਸ

Headline Summary

SGPC holds large gathering against sacrilege law, preachers and granthi singhs protest ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: Sri Harmandir Sahib ਦੇ ਹੈੱਡ ਗ੍ਰੰਥੀ Giani Amarjit Singh ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026&r ...

Section

News & Opinion

Publication

Kehsari Press

SGPC holds large gathering against sacrilege law, preachers and granthi singhs protest

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: Sri Harmandir Sahib ਦੇ ਹੈੱਡ ਗ੍ਰੰਥੀ Giani Amarjit Singh ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ’ਤੇ ਸਖ਼ਤ ਐਤਰਾਜ਼ ਜਤਾਉਂਦਿਆਂ ਕਿਹਾ ਕਿ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੇ ਵਿਰੁੱਧ ਹੈ।

Shiromani Gurdwara Parbandhak Committee ਦਫ਼ਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਉਨ੍ਹਾਂ ਕਿਹਾ ਕਿ ਐਕਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਵਰਤਿਆ ਗਿਆ “ਸਟੋਰ” ਸ਼ਬਦ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਮਰਯਾਦਾ ਅਨੁਸਾਰ “ਸੁਖਆਸਣ” ਅਤੇ “ਸੱਚਖੰਡ” ਵਰਗੇ ਸ਼ਬਦ ਹੀ ਪ੍ਰਵਾਨ ਹਨ।

Harjinder Singh Dhami ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼ ਵਾਂਗ ਦਿਖਾਈ ਦਿੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਿੱਖ ਸੰਸਥਾਵਾਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹ ਰਹੀ ਹੈ।

ਧਾਮੀ ਨੇ ਇਹ ਵੀ ਕਿਹਾ ਕਿ ਸਿੱਖ ਕੌਮ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾਵਾਂ ਦੇ ਹੱਕ ਵਿੱਚ ਹੈ, ਪਰ ਐਸਾ ਕੋਈ ਕਾਨੂੰਨ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਜੋ ਪੰਥਕ ਮਰਯਾਦਾ ਅਤੇ ਸੰਸਥਾਵਾਂ ਦੀ ਖੁਦਮੁਖਤਿਆਰੀ ’ਤੇ ਅਸਰ ਪਾਵੇ।

ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ, ਪ੍ਰਚਾਰਕਾਂ, ਪ੍ਰਬੰਧਕ ਕਮੇਟੀਆਂ ਅਤੇ ਅਖੰਡਪਾਠੀ ਸਭਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ Akal Takht Sahib ਤੋਂ ਇਸ ਮਾਮਲੇ ’ਤੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ।