Kesari ePaper Header

ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਅੱਜ

ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਅੱਜ

A special Kirtan program was held today at Gurdwara Diwan Asthan, Central Town, for the high spirits of the Sikh community and the welfare of all.

ਜਲੰਧਰ | ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ

ਦੋਆਬੇ ਦੇ ਪ੍ਰਸਿੱਧ ਧਾਰਮਿਕ ਕੇਂਦਰ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਵਿਖੇ ਅੱਜ 23 ਜੁਲਾਈ ਨੂੰ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।

ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ 7:00 ਵਜੇ ਤੋਂ ਰਾਤ 10:00 ਵਜੇ ਤੱਕ ਸਜਣ ਵਾਲੇ ਵਿਸ਼ੇਸ਼ ਦੀਵਾਨ ਵਿੱਚ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਉਨ੍ਹਾਂ ਦੱਸਿਆ ਕਿ ਪ੍ਰਸਿੱਧ ਸਿੱਖ ਪ੍ਰਚਾਰਕ ਗਿਆਨੀ ਭਗਵਾਨ ਸਿੰਘ ਜੌਹਲ ਵੀ ਇਸ ਮੌਕੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਮਹਾਨ ਵਿਰਾਸਤ ਨਾਲ ਜੋੜਣਗੇ।

ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਿਰਕਤ ਕਰਨ ਅਤੇ ਗੁਰਮਤਿ ਦੇ ਇਸ ਮਹਾਨ ਸਮਾਗਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਅਪੀਲ ਕੀਤੀ ਹੈ।

ਮੀਟਿੰਗ ਦੌਰਾਨ ਗੁਰਸੇਵਕ ਸਿੰਘ, ਜਸਕੀਰਤ ਸਿੰਘ ਜੱਸੀ, ਪ੍ਰੀਤਮ ਸਿੰਘ ਅਰੋੜਾ, ਤੇਜਬੀਰ ਸਿੰਘ ਬਾਂਸਲ, ਸਰਬਜੀਤ ਸਿੰਘ ਬੇਦੀ, ਨਿਰਮਲ ਸਿੰਘ, ਬਾਵਾ ਗਾਬਾ, ਵਰਿੰਦਰ ਸਿੰਘ, ਕੰਵਲਜੀਤ ਸਿੰਘ, ਤਲਵਿੰਦਰ ਸਿੰਘ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਜਸਦੀਪ ਭਸੀਨ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਏਕਨੂਰ ਸਿੰਘ, ਕਰਨ ਸਿੰਘ ਅਤੇ ਅਰਜਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੇਵਾਦਾਰ ਅਤੇ ਪ੍ਰਬੰਧਕ ਹਾਜ਼ਰ ਸਨ।