Kesari ePaper Header
ਗੁਰੂ ਘਰ ਵਿੱਚ ਅੱਗ ਲੱਗਣ ਨਾਲ ਸੋਗ ਦੀ ਲਹਿਰ, ਸੰਗਤਾਂ ਨੇ ਨਮ ਅੱਖਾਂ ਨਾਲ ਵਿਦਾ ਕੀਤਾ ਪਾਵਨ ਸਰੂਪ
ਗੁਰੂ ਘਰ ਵਿੱਚ ਅੱਗ ਲੱਗਣ ਨਾਲ ਸੋਗ ਦੀ ਲਹਿਰ, ਸੰਗਤਾਂ ਨੇ ਨਮ ਅੱਖਾਂ ਨਾਲ ਵਿਦਾ ਕੀਤਾ ਪਾਵਨ ਸਰੂਪ

A wave of mourning erupted after a fire broke out in the Guru's house, the devotees bid farewell to the holy form with tearful eyes.

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਇਲਾਕੇ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਤੋਂ ਬਾਅਦ ਸੰਗਤ ਅਤੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਸੁਰੱਖਿਅਤ ਬਾਹਰ ਕੱਢਿਆ ਅਤੇ ਅੱਗ ਉੱਤੇ ਕਾਬੂ ਪਾਇਆ।

ਇਸ ਮੌਕੇ ਇਕੱਠੇ ਹੋਏ ਸੇਵਾਦਾਰਾਂ ਅਤੇ ਸੰਗਤ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਸਾਬਕਾ ਡਿਪਟੀ ਚੇਅਰਮੈਨ ਲਸਮਣ ਸਿੰਘ ਮੂੰਮ, ਸਰਪੰਚ ਲਖਬੀਰ ਸਿੰਘ, ਸੁਖਪਾਲ ਸਿੰਘ ਸੇਖੋ ਅਤੇ ਬਾਬਾ ਗੁਰਦੀਪ ਸਿੰਘ ਮੂੰਮ ਨੇ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰਾਂ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਸਮੁੱਚੀ ਸੰਗਤ ਲਈ ਗਹਿਰੇ ਦੁੱਖ ਅਤੇ ਚਿੰਤਾ ਦਾ ਵਿਸ਼ਾ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੁਕਮਾਂ ਅਨੁਸਾਰ ਅਰਦਾਸ ਬੇਨਤੀ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸ੍ਰੀ ਗੋਬਿੰਦਵਾਲ ਸਾਹਿਬ ਭੇਜਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਭਰੇ ਮਨ ਅਤੇ ਪਛਤਾਵੇ ਨਾਲ ਪਾਵਨ ਸਰੂਪ ਨੂੰ ਵਿਦਾ ਕੀਤਾ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਸਬ-ਡਿਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਤੋਂ ਪੂਰੀ ਜਾਣਕਾਰੀ ਇਕੱਠੀ ਕੀਤੀ ਗਈ ਹੈ। ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਬਿਜਲੀ ਦਾ ਵੋਲਟੇਜ ਜ਼ਿਆਦਾ ਆਉਣ ਕਾਰਨ ਵਾਪਰੀ ਦੱਸੀ ਜਾ ਰਹੀ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸਸੀ-ਬੀਸੀ ਸੈੱਲ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਆੜ੍ਹਤੀਆ ਰਵਿੰਦਰ ਸਿੰਘ ਸੇਖੋ, ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ, ਜਗਦੀਸ਼ ਸਿੰਘ, ਹਰਜਿੰਦਰ ਸਿੰਘ ਖਾਲਸਾ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।