Kesari ePaper Header
ਕਿਸਾਨ ਭਵਨ, ਚੰਡੀਗੜ੍ਹ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ
ਕਿਸਾਨ ਭਵਨ, ਚੰਡੀਗੜ੍ਹ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

A memorial dedicated to the martyrdom of Shri Guru Arjan Dev Ji was installed at Kisan Bhawan, Chandigarh.

ਚੰਡੀਗੜ੍ਹ, 20 ਜੂਨ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):- ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਿਸਾਨ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਕਿਸਾਨ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸੰਗਤ ਵਿੱਚ ਠੰਡਾ-ਮਿੱਠਾ ਜਲ, ਛੋਲੇ ਤੇ ਕੜਾਹ ਪ੍ਰਸਾਦ ਵਰਤਾਇਆ ਗਿਆ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ।

ਇਸ ਦੌਰਾਨ ਸ. ਅਜੈਪਾਲ ਸਿੰਘ ਬਰਾੜ ਡੀ.ਐਮ.ਓ., ਪਰਵੇਜ਼ ਸਿੰਘ ਚੌਹਾਨ ਕੇਅਰ ਟੇਕਰ, ਰਵਿੰਦਰ ਸਿੰਘ ਗਿੱਲ, ਪਰਮਿੰਦਰ ਮੰਗਤ, ਨਵੀਨ ਵਰਮਾ, ਰੋਸ਼ਨ, ਹਰਿਸ਼, ਅਸ਼ਵਨੀ, ਨਰੇਸ਼, ਕਰਨਵੀਰ ਸਿੰਘ, ਅਰਸ਼ਦੀਪ ਕੌਰ ਬੁੱਟਰ, ਸੰਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸ. ਸੁਖਵਿੰਦਰ ਸਿੰਘ ਗਿੱਲ, ਪੰਜਾਬ ਮੰਡੀ ਬੋਰਡ ਯੂਨੀਅਨ ਦੇ ਮੈਂਬਰਾਂ ਅਤੇ ਪੰਜਾਬ ਮੰਡੀ ਬੋਰਡ ਦੇ ਸਮੂਹ ਕਰਮਚਾਰੀਆਂ ਵੱਲੋਂ ਤਨ-ਮਨ-ਧਨ ਨਾਲ ਸੇਵਾ ਕੀਤੀ ਗਈ।

ਇਸ ਮੌਕੇ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਂਦਿਆਂ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ’ਤੇ ਚੱਲਣ ਦਾ ਸੱਦਾ ਦਿੱਤਾ ਗਿਆ।