Kesari ePaper Header

ਮਿਉਂਸਪਲ ਚੋਣਾਂ ਲਈ ਆਦਮਪੁਰ ਦੇ ਨਿਗਰਾਨ ਸ. ਹਰਿੰਦਰ ਸਿੰਘ ਢੀਂਡਸਾ ਅਤੇ ਗੁਰਮੀਤ ਸਿੰਘ ਦਾਦੂਵਾਲ ਨੇ ਸੀਨੀਅਰ ਅਕਾਲੀ ਆਗੂਆਂ ਨਾਲ ਕੀਤਾ ਵਿਚਾਰ ਵਟਾਂਦਰਾ

ਮਿਉਂਸਪਲ ਚੋਣਾਂ ਲਈ ਆਦਮਪੁਰ ਦੇ ਨਿਗਰਾਨ ਸ. ਹਰਿੰਦਰ ਸਿੰਘ ਢੀਂਡਸਾ ਅਤੇ ਗੁਰਮੀਤ ਸਿੰਘ ਦਾਦੂਵਾਲ ਨੇ ਸੀਨੀਅਰ ਅਕਾਲੀ ਆਗੂਆਂ ਨਾਲ ਕੀਤਾ ਵਿਚਾਰ ਵਟਾਂਦਰਾ

 

ਜਲੰਧਰ 13 ਮਈ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਆਦਮਪੁਰ ਨਗਰ ਕੌਂਸਲ‌ ਲਈ ਢੁਕਵੇਂ ਉਮੀਦਵਾਰਾਂ ਦੀ ਚੋਣ ਅਤੇ ਚੋਣ ਮੁਹਿੰਮ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਨਿਯੁਕਤ ਨਿਗਰਾਨ ਸ. ਹਰਿੰਦਰ ਸਿੰਘ ਢੀਂਡਸਾ ਅਤੇ ਗੁਰਮੀਤ ਸਿੰਘ ਦਾਦੂਵਾਲ ਨੇ ਸਥਾਨਕ ਲੀਡਰਸ਼ਿਪ ਨਾਲ ਤਾਲਮੇਲ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ।

ਮਿਉਂਸਪਲ ਕਮੇਟੀ ਆਦਮਪੁਰ ਵਾਸਤੇ ਨਿਗਰਾਨ ਸ. ਹਰਿੰਦਰ ਸਿੰਘ ਢੀਂਡਸਾ ਹਲਕਾ ਇੰਚਾਰਜ ਉੱਤਰੀ ਜਲੰਧਰ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੇ ਆਦੇਸ਼ ਅਨੁਸਾਰ ਉਨ੍ਹਾਂ ਅਤੇ ਸ. ਗੁਰਮੀਤ ਸਿੰਘ ਦਾਦੂਵਾਲ ਨੇ ਅੱਜ 13 ਮਈ ਨੂੰ ਸਵੇਰੇ ਮੀਟਿੰਗ ਕਰਕੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਦੀ ਚੋਣ ਨੂੰ ਅੱਗੇ ਵਧਾਉਣ ਲਈ ਆਦਮਪੁਰ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕੀਤੀ।

ਉਨ੍ਹਾਂ ਦੱਸਿਆ ਕਿ ਜਲਦੀ ਹੀ ਨਗਰ ਕੌਂਸਲ ਆਦਮਪੁਰ ਵਾਸਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।