Kesari ePaper Header

ਪੰਥਕ ਇਕੱਠ ਵਿੱਚ ਸ਼ਾਮਲ ਹੋਣ ਲਈ ਸਿੱਖ ਚੜ੍ਹਦੀ ਕਲਾ ਫਰੰਟ ਪੰਜਾਬ ਵੱਲੋਂ ਵੱਡੇ ਕਾਫ਼ਲੇ ਸਮੇਤ ਸੰਗਤਾਂ ਨੇ ਭਰੀ ਹਾਜ਼ਰੀ**

ਪੰਥਕ ਇਕੱਠ ਵਿੱਚ ਸ਼ਾਮਲ ਹੋਣ ਲਈ ਸਿੱਖ ਚੜ੍ਹਦੀ ਕਲਾ ਫਰੰਟ ਪੰਜਾਬ ਵੱਲੋਂ ਵੱਡੇ ਕਾਫ਼ਲੇ ਸਮੇਤ ਸੰਗਤਾਂ ਨੇ ਭਰੀ ਹਾਜ਼ਰੀ**

Sikh Chardi Kala Front Punjab, along with a large convoy, attended the Panthic gathering

 

 

**ਲੰਮਾ ਪਿੰਡ, ਪ੍ਰੀਤ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਸੰਗਤਾਂ ਨੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਪੰਥਕ ਇਕੱਠ ਵਿੱਚ ਕੀਤੀ ਸ਼ਮੂਲੀਅਤ**

 

ਜਲੰਧਰ, 5 ਜੁਲਾਈ:

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਪੰਜ ਸਿੰਘ ਸਾਹਿਬਾਨ ਅਤੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਦਰਬਾਰ ਸਾਹਿਬ ਵਿਖੇ ਸੱਦੇ ਗਏ ਵਿਸ਼ਾਲ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਲਈ ਸਿੱਖ ਚੜ੍ਹਦੀ ਕਲਾ ਫਰੰਟ ਪੰਜਾਬ ਦੇ ਮੈਂਬਰਾਂ ਦੀ ਅਗਵਾਈ ਹੇਠ ਲੰਮਾ ਪਿੰਡ, ਪ੍ਰੀਤ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ।

 

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਕਰਾਰ ਦੇਣ ਦੇ ਐਲਾਨ ਤੋਂ ਬਾਅਦ ਸਿੰਘ ਸਾਹਿਬਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਅਤੇ ਇਸ ਸਬੰਧੀ ਪੰਥ ਦੀ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਠ ਵਿੱਚ ਪੰਥਕ ਏਕਤਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਮਰਿਆਦਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ।

 

ਪੰਥਕ ਇਕੱਠ ਵਿੱਚ ਸਿੱਖ ਚੜ੍ਹਦੀ ਕਲਾ ਫਰੰਟ ਪੰਜਾਬ ਦੇ ਸੀਨੀਅਰ ਮੈਂਬਰ ਰਣਜੀਤ ਸਿੰਘ ਰਾਣਾ, ਸਤਿੰਦਰ ਸਿੰਘ ਪੀਤਾ, ਦਲਜੀਤ ਸਿੰਘ (ਲੰਮਾ ਪਿੰਡ), ਪਰਵਿੰਦਰ ਸਿੰਘ ਬਬਲੂ, ਫੁਮਣ ਸਿੰਘ, ਸੁਖਬੀਰ ਸਿੰਘ ਮਾਣਕ, ਗੁਰਪ੍ਰੀਤ ਸਿੰਘ ਕਾਕਾ, ਕਸ਼ਮੀਰ ਸਿੰਘ ਸ਼ੀਰਾ, ਵਰਿੰਦਰ ਸਿੰਘ ਬੇਦੀ, ਮਹਿੰਦਰ ਸਿੰਘ (ਲੰਮਾ ਪਿੰਡ), ਲਾਲ ਚੰਦ, ਜਤਿੰਦਰ ਸਿੰਘ ਰਿੰਕਾ, ਭੁਪਿੰਦਰ ਸਿੰਘ, ਸੁਖਦੀਪ ਸਿੰਘ, ਸਤਨਾਮ ਸਿੰਘ, ਜਸਵੀਰ ਸਿੰਘ ਬਬਲੂ, ਰਾਜਵੀਰ ਸਿੰਘ (ਸੰਤੋਖਪੁਰਾ), ਸਰਿੰਦਰ ਪਾਲ ਸਿੰਘ ਪੱਪਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।