ePaper Reading Mode
The Kesari Ledger

ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

Premium Edition

Thursday, 07 May 2026

By

Breaking News
ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ Edition: May 2026 Live Desk: Digital Press A premium newspaper reading experience for modern audiences.
ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

Headline Summary

Advocate Dhami expresses grief over the demise of former SGPC Executive President S. Harinder Singh Taran Tarani       ਅੰਮ੍ਰਿਤਸਰ, 7 ਮਈ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋ ...

Section

News & Opinion

Publication

Kehsari Press

Advocate Dhami expresses grief over the demise of former SGPC Executive President S. Harinder Singh Taran Tarani

 

 

 

ਅੰਮ੍ਰਿਤਸਰ, 7 ਮਈ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

 ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰ-ਹਾਜ਼ਰੀ ਵਿਚ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। 

ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਧਰਮ ਦੇ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਈ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਪੰਥ ਲਈ ਵੱਡਾ ਘਾਟਾ ਹੈ।

 ਐਡਵੋਕੇਟ ਧਾਮੀ ਨੇ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਨੇ ਵੀ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।