Kesari ePaper Header
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

Shiromani Gurdwara Parbandhak Committee (SGPC) will send a group of 541 devotees to Pakistan on the occasion of the martyrdom anniversary of the fifth Guru, Shri Guru Arjan Dev Ji.

 

*10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ*

*9 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕਰਨ ਸ਼ਰਧਾਲੂ*

ਅੰਮ੍ਰਿਤਸਰ, 8 ਜੂਨ‌(ਕੇਸਰੀ ਵਿਰਾਸਤ ਨਿਊਜ਼):-

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 541 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 20 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸ਼ਹੀਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤੇਗਾ।

 ਸ. ਮਥਰੇਵਾਲ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਜੂਨ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 82, 85, 86, 102, 125, 138, 182, 183, 240, 251, 293, 329, 330, 331, 352, 395, 438, 439, 440, 441 ਹੈ।