Kesari ePaper Header
ਸੁਰਿੰਦਰ ਸਿੰਘ ਛਿੰਦਾ ਨਾਮਧਾਰੀ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 1 ਦੇ ਪ੍ਰਧਾਨ ਨਿਯੁਕਤ
ਸੁਰਿੰਦਰ ਸਿੰਘ ਛਿੰਦਾ ਨਾਮਧਾਰੀ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 1 ਦੇ ਪ੍ਰਧਾਨ ਨਿਯੁਕਤ

Surinder Singh Chinda Namdhari appointed as the President of Ward No. 1 of Shiromani Akali Dal

 

ਜਲੰਧਰ, (ਗੁਰਪ੍ਰੀਤ ਸਿੰਘ ਸੰਧੂ):-

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸੰਗਠਨਾਤਮਕ ਮਜ਼ਬੂਤੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਸਰਦਾਰ ਹਰਿੰਦਰ ਸਿੰਘ ਢੀਂਡਸਾ ਵੱਲੋਂ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਰਹਿਨੁਮਾਈ ਹੇਠ ਸੁਰਿੰਦਰ ਸਿੰਘ ਛਿੰਦਾ ਨਾਮਧਾਰੀ ਨੂੰ ਵਾਰਡ ਨੰਬਰ 1 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

 

ਸ਼੍ਰੋਮਣੀ ਅਕਾਲੀ ਦਲ (ਬਾਦਲ) ਹਾਈਕਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਆਪਣੇ ਸਾਥੀਆਂ ਸਮੇਤ ਸੁਰਿੰਦਰ ਸਿੰਘ ਛਿੰਦਾ ਨਾਮਧਾਰੀ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿੱਥੇ ਪਰਿਵਾਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਢੀਂਡਸਾ ਵੱਲੋਂ ਸੁਰਿੰਦਰ ਸਿੰਘ ਛਿੰਦਾ ਨਾਮਧਾਰੀ ਨੂੰ ਅਧਿਕਾਰਤ ਤੌਰ 'ਤੇ ਵਾਰਡ ਨੰਬਰ 1 ਦੇ ਪ੍ਰਧਾਨ ਥਾਪਿਆ ਗਿਆ।

 

ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਕਰਦਿਆਂ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਸਰਕਾਰਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ ਅਤੇ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੀ ਹੈ।

 

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰਾਂ ਨੇ ਹਰ ਵਰਗ ਦੇ ਲੋਕਾਂ ਨੂੰ ਰੋਜ਼ਗਾਰ, ਵਿਕਾਸ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਚਿੰਤਾਜਨਕ ਹਨ ਅਤੇ ਸੂਬੇ ਨੂੰ ਮੁੜ ਤਰੱਕੀ ਦੀ ਲੀਹ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮਜ਼ਬੂਤ ਕਰਨ ਦੀ ਲੋੜ ਹੈ।

 

ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਤੀ ਸਮਰਪਣ, ਮਿਹਨਤ ਅਤੇ ਵਫ਼ਾਦਾਰੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਹੀ ਹੋਰ ਵਾਰਡਾਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ।

ਇਸ ਮੌਕੇ ਸਰਕਲ ਪ੍ਰਧਾਨ ਮੇਜਰ ਸਿੰਘ ਕਾਹਲੋਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਵਾਰਡਾਂ ਵਿਚ ਵੀ ਟਕਸਾਲੀ, ਮਿਹਨਤਕਸ਼ ਅਤੇ ਸੂਝਵਾਨ ਨੁਮਾਇੰਦਿਆਂ ਨੂੰ ਵਾਰਡ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਘੁੰਮਣ, ਸਰਕਲ ਪ੍ਰਧਾਨ ਜਥੇਦਾਰ ਮੇਜਰ ਸਿੰਘ ਕਾਹਲੋਂ, ਅਵਤਾਰ ਸਿੰਘ ਬੈਂਸ, ਸਰਕਲ ਪ੍ਰਧਾਨ ਜਗਬੀਰ ਸਿੰਘ ਵਿਰਦੀ, ਕਰਤਾਰ ਸਿੰਘ ਬਿੱਲਾ ਠੇਕੇਦਾਰ, ਬੀਬੀ ਸਤਨਾਮ ਕੌਰ, ਜਗਦੀਪ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਮਹਾਜਨ, ਗਗਨਦੀਪ ਸਿੰਘ ਬੱਗਾ, ਪਵਨ ਕੁਮਾਰ ਪੁਰੀ, ਜਗਦੀਸ਼ ਸਿਆਲ, ਮੋਹਨ ਸਿੰਘ ਮੋਹਨੀ, ਕੁਲਵਿੰਦਰ ਸਿੰਘ, ਬਲਜੀਤ ਸਿੰਘ ਬਿੱਟੂ, ਗੌਰਵ ਸੈਣੀ, ਜਸਕਰਨ ਸਿੰਘ, ਵਰਿੰਦਰ ਕੌਰ, ਅਤਿੰਦਰਪਾਲ ਕੌਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

ਨਵ-ਨਿਯੁਕਤ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ ਨਾਮਧਾਰੀ ਨੇ ਪਾਰਟੀ ਹਾਈਕਮਾਨ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।