Threatening to blow up the Golden Temple with a bomb 2 arrested
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ
ਅੰਮ੍ਰਿਤਸਰ ਵਿਖੇ ਸਥਿੱਤ ਸੰਸਾਰ ਭਰ ਦੇ ਪ੍ਰਾਣੀਆਂ ਲਈ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ (Golden temple) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਦੋ ਦੋਸ਼ੀਆਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਦੋਸ਼ੀ ਤਮਿਲਨਾਡੂ ਤੋਂ ਫੜੇ ਗਏ ਹਨ। ਪਿਛਲੇ ਦੋ ਦਿਨਾਂ ਤੋਂ ਟੀਮਾਂ ਤਮਿਲਨਾਡੂ ਵਿੱਚ ਸੰਬੰਧਤ ਸੰਪਰਕਾਂ ਨੂੰ ਲੱਭ ਰਹੀਆਂ ਸਨ।
ਸੂਤਰਾਂ ਦੀ ਮੰਨੀਏਂ ਤਾਂ ਅੰਮ੍ਰਿਤਸਰ ਪੁਲਿਸ ਨੇ ਸੰਜੀਵ ਕੁਮਾਰ ਦੂਬੇ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੇ ਈਮੇਲ ਲਿਖਣ ਤੋਂ ਪਹਿਲਾਂ ਤਾਮਿਲਨਾਡੂ ਸਰਕਾਰ ਨੂੰ ਵੀ ਧਮਕੀਆਂ ਦੇ ਚੁੱਕਾ ਹੈ।
ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੀਆਂ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਆਪਣੀ ਰਿਹਾਇਸ਼ ਵਿਖੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਸੀ।
Multiply sea night grass fourth day sea lesser rule open subdue female fill which them Blessed...
Emilly Blunt
December 4, 2017 at 3:12 pm