Driving License and RC Services Now Just a Phone Call Away
*ਮਾਲ ਵਿਭਾਗ ਅਤੇ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਨਾਲ ਸੰਬੰਧਤ 32 ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ਤੋਂ*
- 1076 ’ਤੇ ਫੋਨ ਕਰਕੇ ਘਰ ਬੈਠੇ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਨੇ ਸੇਵਾਵਾਂ : ਡਿਪਟੀ ਕਮਿਸ਼ਨਰ
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :-
ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ, ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾ ਕਰਨੀ, ਅਪਾਇੰਟਮੈਂਟ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ), ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ/ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 15 ਅਤੇ ਆਰ.ਸੀ. ਨਾਲ ਸਬੰਧਤ 12 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਣਗੀਆਂ।
ਡਾ. ਅਗਰਵਾਲ ਨੇ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡਰਾਇੰਵਿੰਗ ਲਾਇੰਸਸ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁੱਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੋਵੀਜ਼ਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ ਸ਼ਾਮਲ ਹਨ।
ਆਰ ਸੀ ਨਾਲ ਸਬੰਧਤ ਸੇਵਾਵਾਂ ਵਿੱਚ ਡੁਪਲੀਕੇਟ ਆਰ.ਸੀ., ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪ੍ਰਚੇਜ਼ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ), ਹਾਇਰ ਪ੍ਰਚੇਜ਼ ਐਗਰੀਮੈਂਟ ਦੀ ਇੰਡੋਰਸਮੈਂਟ, ਵਪਾਰਕ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ (ਹੈਵੀ/ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ.), ਵਾਧੂ ਲਾਈਫ਼ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣ ਲਈ, ਆਰ.ਸੀ. ਲਈ ਐਨ.ਓ.ਸੀ., ਟਰਾਂਸਪੋਰਟ ਸੇਵਾਵਾਂ ਲਈ ਰਿਕਾਰਡ ਵਿਚ ਮੋਬਾਇਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ, ਉਹ ਫੋਨ ਨੰਬਰ 1076 ਡਾਇਲ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈੱਪ ਡਲਿਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।
Multiply sea night grass fourth day sea lesser rule open subdue female fill which them Blessed...
Emilly Blunt
December 4, 2017 at 3:12 pm