ਅੰਮ੍ਰਿਤਸਰ, 1 ਅਗਸਤ(ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਲਾਇੰਗ ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ ਸ. ਬੂਟਾ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੀ ਸੇਵਾਵਾਂ ਵਿਚ ਡਿਊਟੀ ਨਿਭਾਉਣਾ ਵੱਡੇ ਭਾਗਾਂ ਵਾਲੀ ਗੱਲ ਹੈ ਅਤੇ ਹਰ ਮੁਲਾਜ਼ਮ ਨੂੰ ਆਪਣੀ ਡਿਊਟੀ ਪ੍ਰਤੀ ਇਮਾਨਦਾਰ ਹੋਣਾ ਚਾਹੀਦਾ ਹੈ। ਉਨ੍ਹਾਂ ਸੁਪਰਵਾਈਜ਼ਰ ਸ. ਬੂਟਾ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਸ. ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਚੀਫ ਜਗਦੀਸ਼ ਸਿੰਘ ਬੁੱਟਰ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ ਅਤੇ ਸ. ਬੂਟਾ ਸਿੰਘ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।