07 Aug 2025 |
178 Views
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ ਬਾਰੇ ਮੁੱਢਲੀ ਜਾਣਕਾਰੀ
Basic information about Sachkhand Sri Harmandir Sahib or Darbar Sahib.
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ ਭਾਵ: ਰੱਬ ਦਾ ਘਰ) ਸ੍ਰੀ ਅੰਮ੍ਰਿਤਸਾਰ ਸਾਹਿਬ ਪੰਜਾਬ ਭਾਰਤ ਵਿਚ ਸਥਿਤ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।
ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ 1577 ਈਸਵੀ ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖੀ ਗਈ ਸੀ। ਸੰਨ 1604 ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇੱਥੇ ਸ੍ਰੀ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ।
ਦੋ ਸਾਲਾਂ ਬਾਅਦ ਸੰਨ 1606 ਵਿੱਚ ਸ੍ਰੀ ਅਕਾਲ ਬੁੰਗਾ (ਸ੍ਰੀ ਅਕਾਲ ਤਖ਼ਤ) ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆਂ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਸ਼ਹੀਦ ਬਾਬਾ ਦੀਪ ਸਿੰਘ ਦੀ ਸ਼ਹੀਦੀ ਵੀ 1657 ਦੇ ਜਹਾਨ ਖਾਨ ਵਾਲੇ ਹਮਲੇ ਦੌਰਾਨ ਹੀ ਸ੍ਰੀ ਹਰਿਮੰਦਰ ਸਾਹਿਬ ਦੀ ਰਾਖੀ ਕਰਦਿਆਂ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮੌਜੂਦਾ ਰੂਪ 1764 ਵਿੱਚ ਸੁਲਤਾਨ -ਉਲ-ਕੌਮ ਮਹਾਰਾਜਾ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿੱਚ ਆਇਆ ਹੈ। ਅੰਗਰੇਜ਼ੀ ਵਿਚ ਗੋਲਡਨ ਟੈਂਪਲ ਵਜੋਂ ਇਸਦੀ ਪਛਾਣ, ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਸ਼੍ਰੀ ਹਰਿਮੰਦਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ।
ਜੇ ਅਸੀਂ ਵਾਸਤੂ ਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬੀ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਦੱਸੇ ਜਾਂਦੇ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਖੁਲਾ ਹੈ। ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਲੰਗਰ ਵਿੱਚ ਹਰ ਮੁਲਕ, ਧਰਮ, ਜਾਤੀ, ਲਿੰਗ ਆਦਿ ਦੇ ਲੱਗਭਗ ਇੱਕ ਲੱਖ ਤੋਂ ਵੱਧ ਲੋਕ ਹਰ ਰੋਜ਼ ਭੋਜਨ ਕਰਦੇ ਹਨ।
Categories:
ਇਤਿਹਾਸ ਤੇ ਵਿਰਸਾ
ਸਹੇਜਣ ਯੋਗ ਖ਼ਬਰਾਂ
Tags:
KESARI VIRASAT
Published on: 07 Aug 2025
Gurpreet Singh Sandhu
+91 9592669498
🔗 Link copied!
Multiply sea night grass fourth day sea lesser rule open subdue female fill which them Blessed...
Emilly Blunt
December 4, 2017 at 3:12 pm