Amrit Wele Da Hukamnama Sachkhand Sri Harmandir Sahib Amritsar
Ang 729, 18-07-2025
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ,
Business Directory
Panchayat Nama
City: Jalandhar
Category: Media & Entertainment
View Profile
B. S. Watch company
City: Jalandhar
Category: Retail & Shopping
View Profile
R.K. CLOTHING STUDIO
City: Jalandhar
Category: Retail & Shopping
View Profile
KESARI VIRASAT MEDIA HOUSE
City: Jalandhar
Category: SERVICES
View Profile
Sikh Directory
Rakesh Kumar
City: Jalandhar
Category: ਸਿੱਖ ਸੰਪਰਦਾਵਾਂ/ ਮੱਤ
View Profile
Dr H.S. Bawa
City: Kapurthala
Category: ਸਿੱਖ ਸਖ਼ਸ਼ੀਅਤਾਂ
View Profile
Parmjeet Singh Mansa Dr.
City: Kapurthala
Category: ਸਿੱਖ ਸਖ਼ਸ਼ੀਅਤਾਂ
View Profile
Balwinder singh
City: Jalandhar
Category: ਸਿੱਖ ਸਖ਼ਸ਼ੀਅਤਾਂ
View Profile
Bhai Lakhwinder Singh
City: Jandiala Guru
Category: ਗੁਰਬਾਣੀ ਪ੍ਰਚਾਰ/ ਪ੍ਰਸਾਰ
View Profile
Bhai Gurnam singh Khalsa
City: ਜਲੰਧਰ
Category: ਗੁਰਬਾਣੀ ਪ੍ਰਚਾਰ/ ਪ੍ਰਸਾਰ
View Profile
Gurpreet Singh Sandhu
City: Jalandhar
Category: ਸਿੱਖ ਸਖ਼ਸ਼ੀਅਤਾਂ
View Profile