ਅੱਜ ਦਾ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ 24-07-2025
Sachkhand Sri Harmandir Sahib Amritsar Vikhe Hoea Amrit Wele Da Mukhwak
Ang 636 Date: 24-07-2025
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘ ਜਾਂਦੇ ਹਨ।