ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਜਰਨੈਲ ਧੰਨ ਧੰਨ ਬਾਬਾ ਜੀਵਨ ਸਿੰਘ ਜੀ (ਰੰਘਰੇਟੇ) ਸਾਹਿਬ ਭਾਈ ਜੈਤਾ ਜੀ ਦੇ 364 ਵੇਂ ਪ੍ਕਾਸ਼ ਦਿਹਾੜੇ ਨੂੰ ਸਮਰਪਿਤ,( 20 ਭਾਦੌਂ 5 ਸਿਤੰਬਰ 2025 ਦਿਨ ਸ਼ੁੱਕਰਵਾਰ ਨੂੰ ਮੁੱਖ ਸਮਾਗਮ ਸਾ਼ਮ 3:00 ਵਜੇ ਤੋਂ ਰਾਤ 10:00 ਤੱਕ ਵੱਡੇ ਪੱਧਰ ਤੇ ਮਨਾਇਆ ਜਾਵੇਗਾ।
ਸ੍ਰੀ ਆਕਾਲ ਤਖਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਏ ਜਾਣ ਵਾਲੇ ਇਸ ਸਮਾਗਮ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਰੰਘਰੇਟੇ ਗੁਰੂ ਕੇ ਬੇਟੇ ਅਤੇ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਸਿੰਘ ਸਾਹਿਬ ਜਥੇਦਾਰ ਰਤਨ ਏ ਕੌਮ ਬਾਬਾ ਮੇਜਰ ਸਿੰਘ ਜੀ ਸੌਢੀ ਨਨਕਾਣਾ ਸਾਹਿਬ ਵਾਲੇ ਅਤੇ ਮਹਾਕਾਲ ਜੱਥੇਦਾਰ ਬਾਬਾ ਜਸਵੰਤ ਸਿੰਘ ਸੋਢੀ ਜ਼ਿਲ੍ਹਾ ਜੱਥੇਦਾਰ ਸ਼੍ਰੀ ਮੁਕਤਸਰ ਸਾਹਿਬ ਦਸਮੇਸ਼ ਤਰਨਾ ਦਲ ਨੇ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਬੇਨਤੀ ਕੀਤੀ ਹੈ।