- ਵਾਹਨਾਂ ਦੀ ਜਾਂਚ ਦੌਰਾਨ 5 ਵਾਹਨਾਂ ਦੇ ਕੀਤੇ ਚਲਾਨ

 

ਜਲੰਧਰ, 13 ਜੁਲਾਈ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ)- :

 

ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਸੈਂਟ੍ਰਲ ਅਤੇ ਮਾਡਲ ਟਾਊਨ ਦੇ ਖੇਤਰਾਂ ਵਿੱਚ ਟਾਰਗੇਟਿਡ ਕਾਸੋ ਆਪ੍ਰੇਸ਼ਨ ਚਲਾਇਆ ਗਿਆ।

   ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਅਮਨਦੀਪ ਸਿੰਘ, ਏ.ਸੀ.ਪੀ ਸੈਂਟ੍ਰਲ ਅਤੇ ਰੂਪਦੀਪ ਕੌਰ, ਏ.ਸੀ.ਪੀ ਮਾਡਲ ਟਾਊਨ ਦੀ ਅਗਵਾਈ ਹੇਠ ਕਾਜੀ ਮੰਡੀ ਅਤੇ ਗੜ੍ਹਾ ਇਲਾਕਿਆਂ ਵਿੱਚ ਕੀਤੇ ਗਏ ਟਾਰਗੇਟਿਡ ਆਪਰੇਸ਼ਨ ਲਈ ਕੁੱਲ 77 ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ। ਵੱਖ-ਵੱਖ ਪ੍ਰਮੁੱਖ ਸਥਾਨਾਂ 'ਤੇ ਨਾਕੇ ਲਗਾ ਕੇ ਸਖਤ ਜਾਂਚ ਅਤੇ ਚੌਕਸੀ ਵਰਤੀ ਗਈ।

ਆਪਰੇਸ਼ਨ ਦੌਰਾਨ ਰਿਹਾਇਸ਼ੀ ਅਤੇ ਵਪਾਰਿਕ ਇਲਾਕਿਆਂ ਵਿੱਚ ਵਿਸਥਾਰਪੂਰਵਕ ਤਲਾਸ਼ੀਆਂ ਲਈ ਗਈਆਂ। ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 10 ਗ੍ਰਾਮ ਹੈਰੋਇਨ, ਸਿਲਵਰ ਪੇਪਰ ਵਾਲੀ ਫੋਇਲ, ਲਾਈਟਰ ਅਤੇ 10 ਰੁਪਏ ਦੇ ਨੋਟ ਬਰਾਮਦ ਹੋਏ, ਜੋ ਨਸ਼ਿਆਂ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਦਰਸਾਉਂਦੇ ਹਨ।। ਇਸ ਤੋਂ ਇਲਾਵਾ, 28 ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 5 ਵਾਹਨਾਂ 'ਤੇ ਵੱਖ-ਵੱਖ ਉਲੰਘਣਾਂ ਲਈ ਚਲਾਨ ਜਾਰੀ ਕੀਤੇ ਗਏ।

   ਪੁਲਿਸ ਕਮਿਸ਼ਨਰ ਨੇ ਜ਼ੋਰ ਦਿੰਦਿਆ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਅਭਿਆਨ ਤਹਿਤ ਇਸ ਤਰ੍ਹਾਂ ਦੇ ਆਪਰੇਸ਼ਨ ਨਿਯਮਤ ਤੌਰ 'ਤੇ ਕੀਤੇ ਜਾਂਦੇ ਰਹਿਣਗੇ, ਤਾਂ ਜੋ ਨਸ਼ਾਮੁਕਤ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ।