Delegation led by Advocate Dhami will meet Bhai Balwant Singh Rajoana
ਮੁਲਾਕਾਤ ਲਈ ਜਲਦ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ ਸੰਧੂ)-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।