ਅੱਜ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅੰਗ 957-958, 06-06-2026

06 Jun 2026 | 107 Views

ਅੱਜ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅੰਗ 957-958, 06-06-2026

 

Ajj da Hukamnama shri Harimandir Sahib Amritsar. Ang 957-958, 06-06-2026

 

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥

 

ਅਰਥ: (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।1। ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ। ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2। ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ। ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ। ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ। ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ। ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ। (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ। ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ।

 

सलोक मः ५ ॥ भीड़हु मोकलाई कीतीअनु सभ रखे कुट्मबै नालि ॥ कारज आपि सवारिअनु सो प्रभ सदा सभालि ॥ प्रभु मात पिता कंठि लाइदा लहुड़े बालक पालि ॥ दइआल होए सभ जीअ जंत्र हरि नानक नदरि निहाल ॥१॥ मः ५ ॥ विणु तुधु होरु जि मंगणा सिरि दुखा कै दुख ॥ देहि नामु संतोखीआ उतरै मन की भुख ॥ गुरि वणु तिणु हरिआ कीतिआ नानक किआ मनुख ॥२॥ पउड़ी ॥ सो ऐसा दातारु मनहु न वीसरै ॥ घड़ी न मुहतु चसा तिसु बिनु ना सरै ॥ अंतरि बाहरि संगि किआ को लुकि करै ॥ जिसु पति रखै आपि सो भवजलु तरै ॥ भगतु गिआनी तपा जिसु किरपा करै ॥ सो पूरा परधानु जिस नो बलु धरै ॥ जिसहि जराए आपि सोई अजरु जरै ॥ तिस ही मिलिआ सचु मंत्रु गुर मनि धरै ॥३॥

 

अर्थ: (हे मन!) उस प्रभु को सदा याद कर जो तेरे सारे काम आप सवाँरता है, जो तुझे दुखों से खलासी देता है और तेरे सारे परिवार समेत तेरी रक्षा करता है। माता-पिता की तरह अंजाने बालकों को पाल के प्रभु (जीवों को) गले से लगाता है। हे नानक! जिस मनुष्य की ओर प्रभु मेहर की निगाह से देखता है, उस पर सब जीव दयालु हो जाते हैं।1। प्रभु! तेरे नाम के बिना (तुझसे) कुछ और माँगना भारी दुख सहने के तुल्य है; (हे प्रभु!) मुझे अपना नाम दे ता कि मुझे संतोख आ जाए और मेरे मन की तृष्णा समाप्त हो जाए। हे नानक! जिस गुरु ने जंगल और (जंगल की सूखी) घास हरि कर दी, मनुष्य को हरा करना उसके लिए कौन सी बड़ी बात है?।2। ऐसी दातें देने वाला प्रभु मन से भूलना नहीं चाहिए, (क्योंकि) उसके बिना (उसको भुला के, जिंदगी की) घड़ी दो घड़ियाँ पल आदि (थोड़ा भी समय) आसान नहीं गुजरता। प्रभु जीव के (सदा) अंदर (बसता है,) उसके बाहर (चौगिर्दे भी) मौजूद है, कोई जीव कोई काम उससे लुका-छिपा के नहीं कर सकता। वही मनुष्य संसार-समुंदर से पार लांघता है (संसार के विकारों से बचता है) जिसकी इज्जत की रक्षा प्रभु स्वयं करता है। वही भक्त है, वही ज्ञानवान है, वही तपस्वी है, जिस पर प्रभु मेहर करता है। जिसको (विकारों का मुकाबला करने के लिए) प्रभु (आत्मिक) ताकत बख्शता है, उसकी कमाई सफल हो जाती है, वह आदर पाता है। (वैसे मानसिक ताकत भी एक ऐसी अवस्था है जिसकी प्राप्ति पर संभलने की बहुत आवश्यक्ता होती है, आम तौर पर मनुष्य रिद्धियों-सिद्धियों की ओर पलट जाता है) इस डाँवाडोल करने वाली अवस्था में वही मनुष्य संभलता है, जिसको प्रभु स्वयं संभलने की सहायता दे। जो मनुष्य गुरु का उपदेश हृदय में टिकाता है, उसको सदा-स्थिर प्रभु मिलता है।3।

 

Shalok, Fifth Mehl: He has widened the narrow path for me, and preserved my integrity, along with that of my family. He Himself has arranged and resolved my affairs. I dwell upon that God forever. God is my mother and father; He hugs me close in His embrace, and cherishes me, like His tiny baby. All beings and creatures have become kind and compassionate to me. O Nanak! The Lord has blessed me with His Glance of Grace. ||1|| The Guru led me to meet the greatest Lord and Master; He saved the whole world. The desires of the mind are fulfilled; I have attained my predestined Union with God. Nanak has obtained the True Name; He enjoys the enjoyments forever. ||1||

 

Fifth Mehl: Friendship with the self-willed Manmukhs is an alliance with Maya. As we watch, they run away; they never stand firm. As long as they get food and clothing, they stick around. But on that day when they receive nothing, then they start to curse. The self-willed Manmukhs are ignorant and blind; they do not know the secrets of the soul. The false bond does not last; it is like stones joined with mud. The blind do not understand themselves; they are engrossed in false worldly entanglements. Entangled in false attachments, they pass their lives in egotism and self-conceit. But that being, whom the Lord has blessed with His Mercy from the very beginning, does perfect deeds, and accumulates good karma. O servant Nanak! Those humble beings alone are saved, who enter the Sanctuary of the True Guru. ||2|| Pauree: Those who are imbued with the Lord’s Vision, speak the Truth. How can I obtain the dust of those who realize their Lord and Master? The mind, stained by corruption, becomes pure by associating with them. One sees the Mansion of the Lord’s Presence, when the door of doubt is opened. That one, unto whom the Mansion of the Lord’s Presence is revealed, is never pushed or shoved. My mind and body are enraptured, when the Lord blesses me, even for an instant, with His Glance of Grace. The nine treasures, and the treasure of the Naam are obtained by commitment to the Word of the Guru’s Shabad. He alone is blessed with the dust of the feet of the Saints, upon whose forehead such preordained destiny is inscribed. ||3|

Categories: ਅੱਜ ਦਾ ਹੁਕਮਨਾਮਾ

Tags: Punjabi sikh KESARI VIRASAT

Published on: 06 Jun 2026

Gurpreet Singh Sandhu
+91 9592669498
📣 Share this post

Latest News

Browse the newest posts, featured stories, and curated updates from our latest publication.

View all