AMRITVELE DA HUKAMNAMA SRI HARMANDIR SAHIB, SRI AMRITSAR, ANG 768, 29-03-2026
ੴ ਸਤਿਗੁਰ ਪ੍ਰਸਾਦਿ ਰਾਗੁ ਸੂਹੀ ਮਹਲਾ ੩ ਘਰੁ ੩ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥
ਅਰਥ:- ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ। ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ।੧। ਹੇ ਭਾਈ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ। ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ। ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ) । ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ। ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ। ਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ।੨। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ। ਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ। ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ। ਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖ਼ਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ। ਹੇ ਨਾਨਕ! ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਦਾ ਨਾਮ ਹੀ ਸਦਾ ਕਾਇਮ ਰਹਿਣ ਵਾਲਾ ਹੈ, ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਅਤੇ, ਮਾਇਆ ਦੇ ਮੋਹ ਵਿਚ ਮਨੁੱਖ ਇੱਜ਼ਤ ਗਵਾ ਲੈਂਦਾ ਹੈ।੩। ਪਰਮਾਤਮਾ ਦੇ ਗੁਣ ਸਦਾ ਗਾਂਦੇ ਰਹਿਣ ਕਰ ਕੇ ਭਗਤਾਂ ਦੇ ਹਿਰਦੇ-ਘਰ ਵਿਚ ਇਹ ਆਹਰ ਸਦਾ ਲਈ ਬਣਿਆ ਰਹਿੰਦਾ ਹੈ। ਭਗਤੀ ਦਾ ਖ਼ਜ਼ਾਨਾ ਪਰਮਾਤਮਾ ਨੇ ਆਪ ਹੀ ਆਪਣੇ ਭਗਤਾਂ ਨੂੰ ਦਿੱਤਾ ਹੋਇਆ ਹੈ, (ਇਸ ਦੀ ਬਰਕਤਿ ਨਾਲ ਉਹ) ਦੁਖਦਾਈ ਮੌਤ ਦੇ ਡਰ ਨੂੰ ਮਾਰ-ਮੁਕਾ ਕੇ (ਪਰਮਾਤਮਾ ਵਿਚ) ਲੀਨ ਰਹਿੰਦੇ ਹਨ। ਦੁਖਦਾਈ ਮੌਤ ਦੇ ਡਰ ਨੂੰ ਮੁਕਾ ਕੇ ਭਗਤ ਪਰਮਾਤਮਾ ਵਿਚ ਲੀਨ ਰਹਿੰਦੇ ਹਨ, ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਦੇ ਹਨ, (ਪਰਮਾਤਮਾ ਪਾਸੋਂ ਭਗਤ) ਸਦਾ ਕਾਇਮ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਲੈਂਦੇ ਹਨ। ਇਹ ਖ਼ਜ਼ਾਨਾ ਅਮੁੱਕ ਹੈ, ਕਦੇ ਨਹੀਂ ਮੁੱਕਦਾ। ਪਰਮਾਤਮਾ ਨੇ ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਹੋਇਆਂ ਨੂੰ ਇਹ ਖ਼ਜ਼ਾਨਾ ਦੇ ਦਿੱਤਾ। (ਇਸ ਖ਼ਜ਼ਾਨੇ ਦਾ ਸਦਕਾ) ਭਗਤ ਸਦਾ ਹੀ ਉੱਚੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਹੇ ਨਾਨਕ! ਪਰਮਾਤਮਾ ਆਪ ਹੀ ਮੇਹਰ ਕਰ ਕੇ ਉਹਨਾਂ ਨੂੰ ਚਰਨਾਂ ਵਿਚ ਜੋੜੀ ਰੱਖਦਾ ਹੈ, ਹਰੇਕ ਜੁਗ ਵਿਚ ਉਹ ਸੋਭਾ ਖੱਟਦੇ ਹਨ।੪।੧।੨।
ੴ सतिगुर प्रसादि रागु सूही महला ३ घरु ३ भगत जना की हरि जीउ राखै जुगि जुगि रखदा आइआ राम ॥ सो भगतु जो गुरमुखि होवै हउमै सबदि जलाइआ राम ॥ हउमै सबदि जलाइआ मेरे हरि भाइआ जिस दी साची बाणी ॥ सची भगति करहि दिनु राती गुरमुखि आखि वखाणी ॥ भगता की चाल सची अति निरमल नामु सचा मनि भाइआ ॥ नानक भगत सोहहि दरि साचै जिनी सचो सचु कमाइआ ॥१॥ हरि भगता की जाति पति है भगत हरि कै नामि समाणे राम ॥ हरि भगति करहि विचहु आपु गवावहि जिन गुण अवगण पछाणे राम ॥ गुण अउगण पछाणै हरि नामु वखाणै भै भगति मीठी लागी ॥ अनदिनु भगति करहि दिनु राती घर ही महि बैरागी ॥ भगती राते सदा मनु निरमलु हरि जीउ वेखहि सदा नाले ॥ नानक से भगत हरि कै दरि साचे अनदिनु नामु सम्ह्हाले ॥२॥ मनमुख भगति करहि बिनु सतिगुर विणु सतिगुर भगति न होई राम ॥ हउमै माइआ रोगि विआपे मरि जनमहि दुखु होई राम ॥ मरि जनमहि दुखु होई दूजै भाइ परज विगोई विणु गुर ततु न जानिआ ॥ भगति विहूणा सभु जगु भरमिआ अंति गइआ पछुतानिआ ॥ कोटि मधे किनै पछाणिआ हरि नामा सचु सोई ॥ नानक नामि मिलै वडिआई दूजै भाइ पति खोई ॥३॥ भगता कै घरि कारजु साचा हरि गुण सदा वखाणे राम ॥ भगति खजाना आपे दीआ कालु कंटकु मारि समाणे राम ॥ कालु कंटकु मारि समाणे हरि मनि भाणे नामु निधानु सचु पाइआ ॥ सदा अखुटु कदे न निखुटै हरि दीआ सहजि सुभाइआ ॥ हरि जन ऊचे सद ही ऊचे गुर कै सबदि सुहाइआ ॥ नानक आपे बखसि मिलाए जुगि जुगि सोभा पाइआ ॥४॥१॥२॥
अर्थ :- हे भाई ! परमात्मा अपने भक्तों की इज्ज़त रखता है, हरेक जुग में (भक्तों की) इज्ज़त रखता आया है। जो मनुख गुरु के बताए हुए मार्ग पर चलता है, वह भगवान का भक्त बन जाता है, वह मनुख गुरु के शब्द में जुड़ के अपनी हऊमै दूर करता है। हे भाई ! जो मनुख गुरु के शब्द के द्वारा अपने अंदर से हऊमै जलाता है, वह उस परमात्मा को प्यारा लगता है जिस की सिफ़त-सालाह सदा अटल रहने वाली है। गुरु के सनमुख रहने वाले मनुख दिन रात परमात्मा की सदा-थिर रहने वाले भक्ति करते रहते हैं, वह आप सिफ़त-सालाह वाली बाणी उच्चारते रहते हैं, और ओरों को भी उस की सूझ देते हैं। हे भाई ! भक्तों की जीवन-जुगती सदा एक-रस रहने वाली और बड़ी पवित्र होती है, उन के मन में परमात्मा का सदा-थिर नाम प्यारा लगता रहता है। हे नानक ! परमात्मा के भक्त सदा-थिर परमात्मा के दर पर सुशोभित हैं, वह परमात्मा का सदा-थिर रहने वाला नाम ही सदा जपते रहते हैं।1। हे भाई! परमात्मा ही भक्तों के लिए (ऊँची) जाति है, परमात्मा ही उनकी इज्जत है। भक्त परमात्मा के नाम में ही लीन रहते हैं। भक्त (सदा) हरी की भक्ति करते हैं, अपने अंदर से स्वै भाव (भी) दूर कर लेते हैं, क्योंकि उन्होंने गुणों व अवगुणों की परख कर ली होती है (उनको पता होता है कि अहंकार अवगुण है)। जो मनुष्य गुण और अवगुण की परख कर लेता है, और परमात्मा का नाम उचारता रहता है, उसको प्रभू के डर-अदब में रहने के कारण प्रभू की भक्ति प्यारी लगती है। जो मनुष्य दिन-रात हर वक्त परमात्मा की भक्ति करते हैं, वे गृहस्त में ही माया के मोह से निर्लिप रहते हैं। हे भाई! जो मनुष्य सदा प्रभू की भगती (के रंग) में रंगे रहते हैं, उनका मन पवित्र हो जाता है, वे परमात्मा को सदा अपने अंग-संग बसता देखते हैं। हे नानक! ऐसे भक्त हर वक्त प्रभू के नाम को अपने हृदय में बसा के परमात्मा के दर पर सुर्ख-रू हो जाते हैं।2। अपने मन के पीछे चलने वाले मनुष्य गुरू की शरण पड़े बिना (अपनी ओर से ही) प्रभू की भक्ति करते हैं, पर गुरू की शरण पड़े बिना भक्ति नहीं हो सकती। वह मनुष्य अहंकार में, माया के रोग में, फंसे रहते हैं, आत्मिक मौत सहेड़ के वे जन्मों के चक्करों में पड़े रहते हैं, उन्हें दुख चिपका रहता है। हे भाई! माया के मोह में फस के दुनिया ख्वार होती है। गुरू की शरण पड़े बिना कोई भी अस्लियत को नहीं समझता। भक्ति से वंचित हुआ सारा जगत ही भटकता फिरता है, और, आखिर हाथ मलता (दुनिया से) जाता है। हे नानक! करोड़ों में से किसी विरले मनुष्य ने ये बात समझी है कि परमात्मा का नाम ही सदा कायम रहने वाला है, नाम में जुड़ने से ही (लोक-परलोक में) इज्जत मिलती है, और, माया के मोह में मनुष्य इज्जत गवा लेता है।3। परमात्मा के गुण सदा गाते रहने के कारण भक्तों के हृदय में ये आहर सदा बना रहता है। भक्ति का खजाना परमात्मा ने खुद ही अपने भक्तों को दिया हुआ है, (इसकी बरकति से वे) दुखद मौत के डर को समाप्त करके (परमात्मा में) लीन रहते हैं। दुखदाई मौत के डर को खत्म करके भक्त परमात्मा में लीन रहते हैं, परमात्मा के मन को प्यारे लगते हैं, (परमात्मा के पास से भक्त) सदा कायम रहने वाला नाम-खजाना प्राप्त कर लेते हैं। ये खजाना ना खत्म होने वाला है, कभी खत्म नहीं होता। परमात्मा ने उनको आत्मिक अडोलता में प्रेम में टिके हुओं को ये खजाना दे दिया। (इस खजाने के सदका) भक्त सदा ही ऊँचे आत्मिक मण्डल में टिके रहते हैं, गुरू के शबद की बरकति से उनका जीवन सोहाना बन जाता है। हे नानक! परमात्मा खुद ही मेहर कर के उनको चरणों से जोड़े रखता है, हरेक युग में वे शोभा कमाते हैं।4।1।2
One Universal Creator. By The Grace Of The True Guru: Raag Soohee, Third Mehl, Third House: The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord’s true devotional service, day and night, as the Guru has instructed them. The devotees’ lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. ||1|| The Lord is the social class and honor of His devotees; the Lord’s devotees merge in the Naam, the Name of the Lord. They worship the Lord in devotion, and eradicate self-conceit from within themselves; they understand merits and demerits. They understand merits and demerits, and chant the Lord’s Name; devotional worship is sweet to them. Night and day, they perform devotional worship, day and night, and in the home of the self, they remain detached. Imbued with devotion, their minds remain forever immaculate and pure; they see their Dear Lord always with them. O Nanak, those devotees are True in the Court of the Lord; night and day, they dwell upon the Naam. ||2||