ਅੰਬ ਸਾਹਿਬ ਜ਼ਮੀਨ ਮਾਮਲਾ: SGPC ਨੇ ਪ੍ਰਸ਼ਾਸਨ ਕੋਲ ਸਖ਼ਤ ਕਾਰਵਾਈ ਦੀ ਮੰਗ

05 Feb 2026 | 57 Views

ਅੰਬ ਸਾਹਿਬ ਜ਼ਮੀਨ ਮਾਮਲਾ: SGPC ਨੇ ਪ੍ਰਸ਼ਾਸਨ ਕੋਲ ਸਖ਼ਤ ਕਾਰਵਾਈ ਦੀ ਮੰਗ

Amb Sahib land issue: SGPC demands strict action from administration

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਨਾਲ ਸੰਬੰਧਿਤ ਧੋਖਾਧੜੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪ੍ਰਸ਼ਾਸਨ ਕੋਲ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। SGPC ਦੇ ਇੱਕ ਵਫ਼ਦ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਮੁਲਾਕਾਤ ਕਰਕੇ ਜ਼ਮੀਨ ਦਾ ਇੰਤਕਾਲ ਰੱਦ ਕਰਨ, ਅੱਗੇ ਕਿਸੇ ਵੀ ਤਰ੍ਹਾਂ ਦੀ ਵਿਕਰੀ ‘ਤੇ ਰੋਕ ਲਗਾਉਣ ਅਤੇ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਨੇ ਪ੍ਰਸ਼ਾਸਨ ਨੂੰ ਲਿਖਤੀ ਦਰਖ਼ਾਸਤ ਸੌਂਪੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਗੁਰਦੁਆਰਾ ਸਾਹਿਬ ਦੀ ਅਮਾਨਤ ਹੈ, ਜਿਸ ਨਾਲ ਕਿਸੇ ਵੀ ਕਿਸਮ ਦੀ ਧੋਖਾਧੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

SGPC ਨੇ ਦੋਸ਼ ਲਗਾਇਆ ਕਿ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਵੱਲੋਂ ਜਾਹਲਸਾਜ਼ੀ ਕਰਕੇ ਜ਼ਮੀਨ ਵੇਚੀ ਗਈ ਅਤੇ ਜ਼ਾਹਲੀ ਦਸਤਾਵੇਜ਼ਾਂ ਰਾਹੀਂ ਪੈਸੇ ਹੜੱਪੇ ਗਏ। ਕਮੇਟੀ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

SGPC ਨੇ ਸਪਸ਼ਟ ਕੀਤਾ ਹੈ ਕਿ ਗੁਰਦੁਆਰਾ ਸਾਹਿਬ ਦੀ ਅਮਾਨਤ ਦੀ ਰੱਖਿਆ ਲਈ ਕਮੇਟੀ ਹਰ ਕਾਨੂੰਨੀ ਕਦਮ ਚੁੱਕੇਗੀ। ਪ੍ਰਸ਼ਾਸਨ ਤੋਂ ਉਮੀਦ ਜਤਾਈ ਗਈ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਲਦੀ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਗੁਰਦੁਆਰਾ ਸਾਹਿਬ ਦੀ ਜਾਇਦਾਦ ਸੁਰੱਖਿਅਤ ਰਹੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲ ਸਕੇ।

Categories: ਸਿੱਖ ਸੰਸਥਾਵਾਂ/ ਸੇਵਾਵਾਂ

Tags: KESARI VIRASAT

Published on: 05 Feb 2026

Satinder Kaur
+91 8872577337
📣 Share this post

Latest News

View all