Shaheedi Nagar Kirtan started from Assam, left for Sambhalpur Odisha from T.P. Nagar Korba
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਅੰਮ੍ਰਿਤਸਰ, 19 ਸਤੰਬਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।
ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ।ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਗੁਰਸਾਹਿਬ ਸਿੰਘ, ਸ. ਲਖਬੀਰ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਤੇ ਸ. ਮੋਹਣ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਭਾਈ ਹਰਭਿੰਦਰ ਸਿੰਘ, ਸ. ਸੁਰਜੀਤ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਢਾਡੀ ਭਾਈ ਲੱਖਾ ਸਿੰਘ, ਪ੍ਰਚਾਰਕ ਭਾਈ ਕੁਲਦੀਪ ਸਿੰਘ ਤੇ ਭਾਈ ਗੁਰਪਿੰਦਰ ਸਿੰਘ, ਗੁਰਦੁਆਰਾ ਕਮੇਟੀ ਕੋਰਬਾ ਦੇ ਪ੍ਰਧਾਨ ਸ. ਜਤਿੰਦਰ ਸਿੰਘ, ਸਕੱਤਰ ਸ. ਪਰਮਜੀਤ ਸਿੰਘ, ਸ. ਜਸਬੀਰ ਸਿੰਘ, ਸ. ਦਵਿੰਦਰ ਸਿੰਘ, ਸ. ਅੰਮ੍ਰਿਤ ਸਿੰਘ, ਗ੍ਰੰਥੀ ਬਲਰਾਜ ਸਿੰਘ, ਸ. ਸੁਖਵਿੰਦਰ ਸਿੰਘ, ਸ. ਹਰਦੀਪ ਸਿੰਘ, ਸ. ਸਤਵਿੰਦਰ ਸਿੰਘ ਸੰਧੂ ਸਮੇਤ ਸੰਗਤਾਂ ਹਾਜ਼ਰ ਸਨ।
Multiply sea night grass fourth day sea lesser rule open subdue female fill which them Blessed...
Emilly Blunt
December 4, 2017 at 3:12 pm