ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਪ੍ਰਚਾਰ ਕਰਨ ਵਾਲੇ ਅਨਸਰਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੀ ਤਾੜਨਾ

21 Feb 2026 | 25 Views

ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਪ੍ਰਚਾਰ ਕਰਨ ਵਾਲੇ ਅਨਸਰਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੀ ਤਾੜਨਾ

The Panj Pyares of Takht Sri Patna Sahib reprimand those who propagated against Baba Harnam Singh Khalsa.

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ:- 

ਤਖ਼ਤ ਸ੍ਰੀ ਹਰਿਮੰਦਰ ਜੀ (ਪਟਨਾ ਸਾਹਿਬ) ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੇ ਇਕ ਆਦੇਸ਼ ਜਾਰੀ ਕਰਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਪ੍ਰਤੀ ਵੱਖ ਵੱਖ ਮਾਧਿਅਮਾਂ ਰਾਹੀਂ ਕੂੜ ਪ੍ਰਚਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਤਾੜਨਾਂ ਕੀਤੀ ਹੈ। ਇਸ ਆਦੇਸ਼ ਪੱਤਰ ਦੇ ਮੁਤਾਬਿਕ ਪੰਜ ਪਿਆਰੇ ਸਾਹਿਬਾਨਾਂ ਨੇ ਆਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਸਿੱਖ ਸੰਗਤਾਂ ਦੇ ਅੰਦਰ ਵਹਿਮ, ਅਫਵਾਹਾਂ ਅਤੇ ਕੂੜ ਪ੍ਰਚਾਰ ਫੈਲਾਉਣ ਦੀ ਇੱਕ ਕੋਝੀ ਕੋਸ਼ਿਸ਼ ਨਜ਼ਰ ਆ ਰਹੀ ਹੈ, ਜੋ ਬਹੁਤ ਹੀ ਮੰਦਭਾਗੀ ਨਿੰਦਣਯੋਗ ਅਤੇ ਪੰਥਕ ਏਕਤਾ ਲਈ ਹਾਨੀਕਾਰਕ ਹੈ। ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਦੇਸ਼ਾਂ-ਵਿਦੇਸ਼ਾਂ ਵਿੱਚ ਗੁਰਮਤਿ ਦੇ ਪ੍ਰਚਾਰ ਪ੍ਰਸਾਰ, ਅੰਮ੍ਰਿਤ ਸੰਚਾਰ ਸਮਾਗਮਾਂ ਅਤੇ ਸਿੱਖੀ ਦੀ ਨਿਸ਼ਕਾਮ ਸੇਵਾ ਰਾਹੀਂ ਕੌਮ ਦੀ ਲਗਾਤਾਰ ਸੇਵਾ ਕਰ ਰਹੇ ਹਨ, ਉਨ੍ਹਾਂ ਦੀ ਵਧਦੀ ਲੋਕਪ੍ਰਿਯਤਾ ਅਤੇ ਪ੍ਰਭਾਵ ਤੋਂ ਘਬਰਾਕੇ ਕੁਝ ਸ਼ਰਾਰਤੀ ਤੇ ਪੰਥ ਵਿਰੋਧੀ ਅਨਸਰ ਝੂਠੇ ਦੋਸ਼ ਲਗਾ ਕੇ ਕਿਰਦਾਰ ਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Categories: SIKH PANTH RELARED NEWS ਸਿੱਖ ਸਾਹਿਤ/ਸਭਿਆਚਾਰ/ਮੀਡੀਆ

Tags: Punjabi sikh KESARI VIRASAT

Published on: 21 Feb 2026

Gurpreet Singh Sandhu
+91 9592669498
📣 Share this post

Latest News

View all