ਦਸਤਾਰ ਸਜਾ ਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਸਪੇਨ ਦੇ ਰਾਜਦੂਤ

12 Feb 2026 | 380 Views

ਦਸਤਾਰ ਸਜਾ ਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਸਪੇਨ ਦੇ ਰਾਜਦੂਤ

Spanish Ambassador pays obeisance at Gurdwara Bangla Sahib wearing turban

 

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ:

ਭਾਰਤ 'ਚ ਸਪੇਨ ਦੇ ਰਾਜਦੂਤ ਜਯੰਤ ਖੋਬਰਾਗੜ੍ਹੇ ਦਸਤਾਰ ਸਜਾ ਕੇ ਕਾਮਿਆ ਜਾਨੀ ਸਮੇਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਤਸਕ ਹੋਏ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਮੀਡੀਆ ਸਲਾਹਕਾਰ ਸੁਦੀਪ ਸਿੰਘ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਨੇ ਰਾਜਦੂਤ ਅਤੇ ਕਾਮਿਆ ਜਾਨੀ ਨੂੰ ਸਨਮਾਨਤ ਕੀਤਾ। ਉੱਥੇ ਹੀ ਗੁਰਦੁਆਰਾ ਬੰਗਲਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਇਹਨਾਂ ਸ਼ਖਸ਼ੀਅਤਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਰਾਜਦੂਤ ਜਯੰਤ ਖੋਬਰਾਗੜ੍ਹੇ ਲੰਗਰ ਹਾਲ ਵਿਖੇ ਵੀ ਪਹੁੰਚੇ ਜਿਥੇ ਉਨ੍ਹਾਂ ਨੇ ਲੰਗਰ ਵਰਤਾਉਣ ਦੀ ਸੇਵਾ ਕੀਤੀ।

 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਯੰਤ ਖੋਬਰਾਗੜ੍ਹੇ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਮੁਫਤ ਐੱਮਆਰਆਈ/ਸੀਟੀ ਸਕੈਨ ਸੇਵਾ ਸਮੇਤ ਚਲਾਏ ਜਾ ਰਹੇ ਵੱਖ-ਵੱਖ ਸਿਹਤ ਖੇਤਰ ਦੇ ਪ੍ਰਾਜੈਕਟਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਕਰਨ ਦੇ ਬਹੁਤ ਕਿੱਸੇ ਸੁਣੇ ਸਨ ਪਰ ਅੱਜ ਉਨ੍ਹਾਂ ਖੁਦ ਵੇਖ ਲਿਆ ਹੈ ਕਿ ਕਮੇਟੀ ਕਿਵੇਂ ਮਨੁੱਖਤਾ ਦੀ ਵਿਆਪਕ ਸੇਵਾ ਕਰ ਰਹੀ ਹੈ ਜਿਸ ਵਾਸਤੇ ਉਹ ਵਧਾਈ ਦੀ ਪਾਤਰ ਹੈ।

 

ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਮੀਡੀਆ ਸਲਾਹਕਾਰ ਸੁਦੀਪ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਚੰਗੀ ਗੱਲ ਹੈ ਕਿ ਸਪੇਨ ਦੇ ਰਾਜਦੂਤ ਅੱਜ ਦਸਤਾਰ ਸਜਾ ਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਤਸਕ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਾਜੈਕਟਾਂ ਵਿਚ ਉਤਸੁਕਤ ਦਰਸਾਉਂਦੀ ਹੈ ਕਿ ਉਹ ਵੀ ਮਨੁੱਖਤਾ ਦੀ ਸੇਵਾ ਵਿਚ ਬਹੁਤ ਵੱਡਾ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਸ਼ਖਸੀਅਤ ਕਾਮਿਆ ਜਾਨੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਹ ਪ੍ਰੋਗਰਾਮ ਉਲੀਕਿਆ ਜਿਸਨੂੰ ਅਮਲੀ ਜਾਮਾ ਪਹਿਨਾਇਆ ਜਾ ਸਕਿਆ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਸਿੱਖ ਧਰਮ ਅਤੇ ਸਿੱਖੀ ਜੀਵਨ ਜੁਗਤ ਦੇ ਮਾਮਲੇ ਵਿਚ ਕਿਸੇ ਵੀ ਜਾਣਕਾਰੀ ਹਾਸਲ ਕਰਨ ਵਾਸਤੇ ਉਹ ਹਮੇਸ਼ਾ ਉਪਲਬਧ ਹਨ।

 

ਮੀਡੀਆ ਸਲਾਹਕਾਰ ਸੁਦੀਪ ਸਿੰਘ ਨੇ ਆਸ ਪ੍ਰਗਟਾਈ ਕਿ ਅਜਿਹੀਆਂ ਵਿਲੱਖਣ ਸ਼ਖਸੀਅਤਾਂ ਦੇ ਦਸਤਾਰ ਧਾਰਨ ਕਰ ਕੇ ਨਤਮਸਤਕ ਹੋਣ ਨਾਲ ਦੁਨੀਆਂ ਭਰ ਵਿਚ ਸਿੱਖੀ ਦਾ ਸੰਦੇਸ਼ ਪਹੁੰਚਾਉਣ ਵਿਚ ਹੋਰ ਮਦਦ ਮਿਲੇਗੀ।

Categories: GLOBAL SIKH NEWS

Tags: KESARI VIRASAT

Published on: 12 Feb 2026

Gurpreet Singh Sandhu
+91 9592669498
📣 Share this post

Latest News

View all