Shaheedi Nagar Kirtan started from Gurdwara Dhobari Sahib and left for Mehnagpur, Uttar Pradesh from Lucknow.
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਅੰਮ੍ਰਿਤਸਰ, 4 ਸਤੰਬਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜੈਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਉੱਤਰ ਪ੍ਰਦੇਸ਼ ਦੇ ਖੇਤੀ ਮੰਤਰੀ ਸ. ਬਲਦੇਵ ਸਿੰਘ ਔਲਖ, ਘਟਗਿਣਤੀ ਕਮਿਸ਼ਨ ਦੇ ਮੈਂਬਰ ਸ. ਹਰਪਾਲ ਸਿੰਘ ਜੱਗੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
ਇਸੇ ਦੌਰਾਨ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ।
ਅੱਜ ਇਹ ਨਗਰ ਕੀਰਤਨ ਯਹੀਆ ਗੰਜ ਲਖਨਊ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ। ਸਥਾਨਕ ਸੰਗਤਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ।
ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਵਿਖੇ ਰੁਕੇਗਾ, ਜਿਥੋਂ 5 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ, ਪੂਰਨਪੁਰ ਲਈ ਰਵਾਨਾ ਹੋਵੇਗਾ।
ਇਸ ਮੌਕੇ ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਲਖਨਊ ਦੇ ਪ੍ਰਬੰਧਕ ਡਾ. ਗੁਰਮੀਤ ਸਿੰਘ, ਡਾ. ਅਮਰਜੋਤ ਸਿੰਘ, ਸ. ਸਤਨਾਮ ਸਿੰਘ, ਸ. ਪਰਮਜੀਤ ਸਿੰਘ ਪੰਮੀ, ਸ. ਪ੍ਰੀਤ ਸਿੰਘ ਅਰੋੜਾ, ਸ. ਹਰਮਿੰਦਰ ਸਿੰਘ ਟੀਟੂ, ਸ. ਮਨਮੀਤ ਸਿੰਘ ਬੰਟੀ, ਸ. ਦਲਜੀਤ ਸਿੰਘ ਕੱਕੂ, ਸ. ਸੰਪੂਰਨ ਸਿੰਘ ਬੱਗਾ, ਸ. ਜਸਵੰਤ ਸਿੰਘ ਮਾਰਵਾਹ, ਸ. ਜਗਪਾਲ ਸਿੰਘ ਵੋਹਰਾ, ਸ. ਤੇਜਪਾਲ ਸਿੰਘ ਰੋਮੀ, ਸ. ਹਰਪਾਲ ਸਿੰਘ ਜੱਗੀ, ਸ. ਅਜੀਤ ਸਿੰਘ ਮਲੋਤਰਾ ਸਮੇਤ ਸੰਗਤਾਂ ਹਾਜ਼ਰ ਸਨ।
Business Directory
KESARI VIRASAT MEDIA HOUSE
City: jalandhar
Category: SERVICES
View Profile
Panchayat Nama
City: Jalandhar
Category: Media & Entertainment
View Profile
B. S. Watch company
City: Jalandhar
Category: Retail & Shopping
View Profile
R.K. CLOTHING STUDIO
City: Jalandhar
Category: Retail & Shopping
View Profile
KESARI VIRASAT MEDIA HOUSE
City: Jalandhar
Category: SERVICES
View Profile