ਹਰਦੀਪ ਸਿੰਘ ਗਿੱਲ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ

26 Feb 2026 | 313 Views

ਹਰਦੀਪ ਸਿੰਘ ਗਿੱਲ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ

Weekly News

 

Hardeep Singh Gill Member of National Sanitation Commission

 

ਪਹਿਲੀ ਵਾਰ ਕਿਸੇ ਦਲਿਤ ਸਿੱਖ ਨੂੰ ਕੇਂਦਰ ਸਰਕਾਰ ਦੇ ਮਹੱਤਵਪੂਰਨ ਕਮਿਸ਼ਨ ਵਿੱਚ ਨੁਮਾਇੰਦਗੀ

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ , ਅੰਮ੍ਰਿਤਸਰ:- 

ਕੇਂਦਰ ਸਰਕਾਰ ਨੇ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਸ਼ਾਸਨ ਦੇ ਆਪਣੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਪੰਜਾਬ ਦੇ ਦਲਿਤ ਸਿੱਖ ਭਾਈਚਾਰੇ ਨੂੰ ਰਾਸ਼ਟਰੀ ਪੱਧਰ ’ਤੇ ਮਹੱਤਵਪੂਰਨ ਨੁਮਾਇੰਦਗੀ ਪ੍ਰਦਾਨ ਕੀਤੀ ਹੈ। ਦੇਸ਼ ਦੇ ਰਾਸ਼ਟਰਪਤੀ ਵੱਲੋਂ ਪੰਜਾਬ ਭਾਜਪਾ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਹਰਦੀਪ ਸਿੰਘ ਗਿੱਲ ਨੂੰ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕਾਫੀ ਸਮੇਂ ਤੋਂ ਕਮਿਸ਼ਨ ਵਿੱਚ ਇਹ ਅਹੁਦਾ ਖਾਲੀ ਪਿਆ ਸੀ, ਜਿਸਨੂੰ ਕੇਂਦਰੀ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲੇ ਵੱਲੋਂ ਜਾਰੀ ਅਧਿਸੂਚਨਾ ਰਾਹੀਂ ਭਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਨਾ ਸਿਰਫ਼ ਪੰਜਾਬ ਲਈ, ਬਲਕਿ ਦੇਸ਼ ਭਰ ਦੇ ਦਲਿਤ ਸਿੱਖ ਸਮਾਜ ਲਈ ਮਾਣ ਅਤੇ ਗੌਰਵ ਦਾ ਵਿਸ਼ਾ ਹੈ।

ਪ੍ਰੋ. ਖਿਆਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਿੱਚ ਪਹਿਲੀ ਵਾਰ ਕਿਸੇ ਦਲਿਤ ਸਿੱਖ ਨੂੰ ਇਸ ਤਰ੍ਹਾਂ ਦੇ ਮਹੱਤਵਪੂਰਨ ਕਮਿਸ਼ਨ ਵਿੱਚ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਵਰਗਵਾਸੀ ਸਰਦਾਰ ਬੂਟਾ ਸਿੰਘ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹੇ ਸਨ, ਪਰ ਉਸ ਤੋਂ ਬਾਅਦ ਕਿਸੇ ਵੀ ਕੇਂਦਰੀ ਕਮਿਸ਼ਨ ਵਿੱਚ ਦਲਿਤ ਸਿੱਖ ਭਾਈਚਾਰੇ ਨੂੰ ਇਹ ਦਰਜਾ ਨਹੀਂ ਮਿਲਿਆ।

ਸ੍ਰੀ ਹਰਦੀਪ ਸਿੰਘ ਗਿੱਲ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸਰਗਰਮ ਭੂਮਿਕਾ ਨਿਭਾ ਰਹੇ ਸਨ। ਉਹ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚੇ ਦੇ ਜਨਰਲ ਸਕੱਤਰ ਵੀ ਰਹੇ ਹਨ ਅਤੇ ਸੰਗਠਨਾਤਮਕ ਪੱਧਰ ’ਤੇ ਉਨ੍ਹਾਂ ਦੀ ਮਜ਼ਬੂਤ ਪਕੜ ਰਹੀ ਹੈ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਰਾਸ਼ਟਰੀ ਅਹੁਦੇਦਾਰਾਂ ਨਾਲ ਵੀ ਉਨ੍ਹਾਂ ਦੀ ਨੇੜਤਾ ਅਤੇ ਸੰਗਠਨਾਤਮਕ ਅਨੁਭਵ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਪ੍ਰਮਾਣ ਹੈ।

ਆਪਣੀ ਨਵੀਂ ਜ਼ਿੰਮੇਵਾਰੀ ਲਈ ਸ੍ਰੀ ਹਰਦੀਪ ਸਿੰਘ ਗਿੱਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ, ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸੰਗਠਨ ਮੰਤਰੀ ਸ਼੍ਰੀ ਮੰਥਰੀ ਸ੍ਰੀਨਿਵਾਸਲੂ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਪਾਰਦਰਸ਼ਤਾ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਸਫਾਈ ਕਰਮਚਾਰੀਆਂ ਦੇ ਹੱਕਾਂ ਅਤੇ ਭਲਾਈ ਲਈ ਅਵਾਜ਼ ਉਠਾਉਂਦੇ ਰਹਿਣਗੇ।

ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ, ਪ੍ਰੋ. ਸਰਚਾਂਦ ਸਿੰਘ ਖਿਆਲਾ, ਭਾਜਪਾ ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਜਸਬੀਰ ਸਿੰਘ ਮਹਿਰਾਜ, ਮੀਤ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ, ਭਾਜਪਾ ਓਬੀਸੀ ਮੋਰਚਾ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਮੰਜਿਲ, ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੇਬੀਰਪਾਲ ਸਿੰਘ ਰੰਧਾਵਾ, ਤਰਨ ਤਾਰਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਅੰਮ੍ਰਿਤਸਰ ਸ਼ਹਿਰੀ ਭਾਜਪਾ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਸ੍ਰੀ ਹਰਦੀਪ ਸਿੰਘ ਗਿੱਲ ਨੂੰ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਵਧਾਈਆਂ ਦਿੱਤੀਆਂ।

ਇਹ ਨਿਯੁਕਤੀ ਪੰਜਾਬ ਵਿੱਚ ਦਲਿਤ ਸਿੱਖ ਸਮਾਜ ਦੀ ਰਾਜਨੀਤਿਕ ਅਤੇ ਪ੍ਰਸ਼ਾਸਕੀ ਭਾਗੀਦਾਰੀ ਨੂੰ ਨਵੀਂ ਦਿਸ਼ਾ ਦੇਵੇਗੀ ਅਤੇ ਕੇਂਦਰ ਸਰਕਾਰ ਦੇ “ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ” ਦੇ ਸਿਧਾਂਤ ਨੂੰ ਹੋਰ ਮਜ਼ਬੂਤ ਕਰੇਗੀ।

Categories: ਸਿੱਖ ਨੌਜਵਾਨ/ ਸਖਸ਼ੀਅਤਾਂ ਦੇਸ਼ ਦੁਨੀਆ

Tags: India KESARI VIRASAT

Published on: 26 Feb 2026

Gurpreet Singh Sandhu
+91 9592669498
📣 Share this post

Latest News

Browse the newest posts, featured stories, and curated updates from our latest publication.

View all