ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੇ 25 ਲੱਖ ਰੁਪਏ

10 Apr 2026 | 505 Views

ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੇ 25 ਲੱਖ ਰੁਪਏ

Jalandhar resident S. Inderjit Singh Golati donated Rs. 25 lakhs for service at Sri Darbar Sahib

 

 

 

ਅੰਮ੍ਰਿਤਸਰ, 10 ਅਪ੍ਰੈਲ‌(ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ਵਿਚ ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ 25 ਲੱਖ ਦੀ ਸੇਵਾ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਇੰਦਰਜੀਤ ਸਿੰਘ ਗੋਲਾਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

 ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਅਤੇ ਆਪਣੀ ਸਮਰਥਾ ਅਨੁਸਾਰ ਸੇਵਾ ਕਰਨ ਦੀ ਹਰ ਸਿੱਖ ਦੀ ਦਿਲੀ ਭਾਵਨਾ ਹੁੰਦੀ ਹੈ। ਸ਼ਰਧਾਲੂ ਸਿੱਖ ਆਪਣੀ ਦਸਵੰਦ ਭੇਟਾ ਗੁਰੂ ਸਾਹਿਬ ਦੇ ਅਰਪਣ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੇ ਹਨ। ਇਸੇ ਤਹਿਤ ਹੀ ਜਲੰਧਰ ਨਿਵਾਸੀ ਸ. ਇੰਦਰਜੀਤ ਸਿੰਘ ਗੋਲਾਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਚਲ ਰਹੀਆਂ ਸੇਵਾਵਾਂ ਲਈ 25 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਇੰਦਰਜੀਤ ਸਿੰਘ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ। 

 

Categories: ਸਿੱਖ ਨੌਜਵਾਨ/ ਸਖਸ਼ੀਅਤਾਂ ਸਿੱਖ ਸੰਸਥਾਵਾਂ/ ਸੇਵਾਵਾਂ

Tags: KESARI VIRASAT

Published on: 10 Apr 2026

Gurpreet Singh Sandhu
+91 9592669498
📣 Share this post

Latest News

View all