Jang-e-Azaadi Memorial Case: Dr. Clean chit to all including Barjinder Singh Hamdard, FIR rejected

ਜਲੰਧਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ): ਜੰਗ-ਏ-ਆਜ਼ਾਦੀ ਯਾਦਗਾਰ, ਕਰਤਾਰਪੁਰ (ਜਲੰਧਰ) ਦੇ ਨਿਰਮਾਣ ਨਾਲ ਸੰਬੰਧਿਤ ਕਥਿਤ ਧਾਂਦਲੀਆਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਵਿਜੀਲੈਂਸ ਵਿਭਾਗ ਵੱਲੋਂ ਦਰਜ ਕੀਤੀ ਗਈ ਐਫ਼ਆਈਆਰ ਨੂੰ ਜਲੰਧਰ ਦੀ ਅਦਾਲਤ ਨੇ ਰੱਦ ਕਰ ਦਿੱਤਾ ਹੈ। ਇਸ ਨਾਲ ‘ਅਜੀਤ ਪ੍ਰਕਾਸ਼ਨ ਸਮੂਹ’ ਦੇ ਮੁੱਖ ਸੰਪਾਦਕ ਅਤੇ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਡਾ. ਬਰਜਿੰਦਰ ਸਿੰਘ ਹਮਦਰਦ ਸਮੇਤ 26 ਹੋਰ ਅਧਿਕਾਰੀਆਂ ਨੂੰ ਕਲੀਨ ਚਿੱਟ ਮਿਲ ਗਈ ਹੈ

ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਪੀ.ਐਸ. ਰਾਏ ਦੀ ਅਦਾਲਤ ਨੇ ਵਿਜੀਲੈਂਸ ਵੱਲੋਂ ਦਿੱਤੀ ਗਈ ਦਰਖ਼ਾਸਤ ਨੂੰ ਮਨਜ਼ੂਰ ਕਰਦਿਆਂ ਐਫ਼ਆਈਆਰ ਰੱਦ ਕਰਨ ਦੇ ਹੁਕਮ ਜਾਰੀ ਕੀਤੇ। ਵਿਜੀਲੈਂਸ ਵਿਭਾਗ ਨੇ ਅਦਾਲਤ ਅੱਗੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਜਾਂਚ ਦੌਰਾਨ ਕਿਸੇ ਵੀ ਕਿਸਮ ਦੀ ਭ੍ਰਿਸ਼ਟਾਚਾਰ ਜਾਂ ਬੇਨਿਯਮੀਆਂ ਦਾ ਕੋਈ ਸਬੂਤ ਨਹੀਂ ਮਿਲਿਆ ਅਤੇ ਮਾਮਲਾ ਕਾਨੂੰਨੀ ਤੌਰ ‘ਤੇ ਟਿਕਾਊ ਨਹੀਂ ਹੈ

ਇਹ ਮਾਮਲਾ ਸਾਲ 2023 ਵਿੱਚ ਸ਼ੁਰੂ ਹੋਇਆ ਸੀ, ਜਿਸਨੂੰ ਡਾ. ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਪਹਿਲਾਂ ਹੀ ਡਾ. ਹਮਦਰਦ ਦੀ ਗ੍ਰਿਫ਼ਤਾਰੀ ‘ਤੇ ਅੰਤਰਿਮ ਰੋਕ ਲਗਾਈ ਹੋਈ ਸੀ। ਬਾਅਦ ਵਿੱਚ ਸਰਕਾਰ ਵੱਲੋਂ ਬਣਾਈ ਗਈ ਐੱਸਆਈਟੀ ਦੀ ਜਾਂਚ ਨੇ ਵੀ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ

ਫ਼ੈਸਲੇ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਡਾ. ਬਰਜਿੰਦਰ ਸਿੰਘ ਹਮਦਰਦ ਨੇ ਕਿਹਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਅਣਵੰਡੇ ਪੰਜਾਬ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੇ ਗਏ ਬਲਿਦਾਨਾਂ ਦੀ ਮਾਣਮਤੀ ਨਿਸ਼ਾਨੀ ਹੈ ਅਤੇ ਇਸ ਦੀ ਉਸਾਰੀ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਕੀਤੀ ਗਈ ਹੈਅਦਾਲਤੀ ਫ਼ੈਸਲੇ ਨਾਲ ਮਾਮਲੇ ‘ਤੇ ਕਾਨੂੰਨੀ ਵਿਰਾਮ ਲੱਗ ਗਿਆ ਹੈ
ਇਸ ਨਾਲ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸੰਬੰਧੀ ਉਠੇ ਸਵਾਲਾਂ ਦਾ ਅੰਤ ਹੋਇਆ ਹੈ।