ਕੈਨੇਡਾ ਦੌਰੇ ਤੋਂ ਪਰਤੇ ਟੀਮ ਮੈਂਬਰ ਹਰਜਾਪ ਸਿੰਘ ਸੰਘਾ ਦਾ ਸਰਦਾਰ ਹਰਿੰਦਰ ਸਿੰਘ ਢੀਂਡਸਾ ਵੱਲੋਂ ਵਿਸ਼ੇਸ਼ ਸਨਮਾਨ
Team member Harjap Singh Sangha, who returned from Canada tour, receives special honour from Sardar Harinder Singh Dhindsa
**ਜਲੰਧਰ, 6 ਜੁਲਾਈ:** ਸ਼੍ਰੋਮਣੀ ਅਕਾਲੀ ਦਲ ਦੇ ਕੈਨੇਡਾਤੋਂ ਪਰਤੇ ਦੌਰਾ ਟੀਮ ਦੇ ਮੈਂਬਰ **ਸਰਦਾਰ ਹਰਜਾਪ ਸਿੰਘ ਸੰਘਾ** ਦਾ ਵਿਸ਼ੇਸ਼ ਸਨਮਾਨ ਪਾਰਟੀ ਦੇ ਸੀਨੀਅਰ ਆਗੂ **ਸਰਦਾਰ ਹਰਿੰਦਰ ਸਿੰਘ ਢੀਂਡਸਾ** ਵੱਲੋਂ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਪਾਰਟੀ ਦੀਆਂ ਪੰਥਕ ਅਤੇ ਪੰਜਾਬ ਪੱਖੀ ਨੀਤੀਆਂ ਪ੍ਰਤੀ ਵਿਸ਼ਵਾਸ ਦਾ ਪ੍ਰਗਟਾਵਾ ਹੈ।
ਸੰਘਾ ਨੇ ਦੱਸਿਆ ਕਿ ਕੈਨੇਡਾ ਦੌਰੇ ਦੌਰਾਨ ਵੈਨਕੂਵਰ, ਐਡਮੰਟਨ, ਕੈਲਗਰੀ, ਵਿਨੀਪੈਗ, ਮਾਂਟਰੀਅਲ, ਔਟਵਾ ਅਤੇ ਟੋਰਾਂਟੋ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਸੰਗਤਾਂ, ਪ੍ਰਵਾਸੀ ਪੰਜਾਬੀਆਂ ਅਤੇ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮਿਲਣੀਆਂ ਦੌਰਾਨ ਪੰਜਾਬ, ਪੰਥ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੋ ਰਿਹਾ ਹੈ ਅਤੇ ਹਰ ਥਾਂ ਪਾਰਟੀ ਨੂੰ ਉਤਸ਼ਾਹਜਨਕ ਸਮਰਥਨ ਮਿਲ ਰਿਹਾ ਹੈ।
ਸਰਦਾਰ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ **ਸਰਦਾਰ ਹਰਜਾਪ ਸਿੰਘ ਸੰਘਾ** ਨੇ ਪੂਰੇ ਦੌਰੇ ਦੌਰਾਨ ਸੰਗਠਨਾਤਮਕ ਤਾਲਮੇਲ, ਪ੍ਰੋਗਰਾਮਾਂ ਦੀ ਸਫ਼ਲਤਾ ਅਤੇ ਪ੍ਰਵਾਸੀ ਭਾਈਚਾਰੇ ਨਾਲ ਸੰਪਰਕ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਨੂੰ ਮਾਨ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕੈਨੇਡਾ ਦੌਰੇ ਦੌਰਾਨ ਮਿਲ ਰਿਹਾ ਭਰਵਾਂ ਹੁੰਗਾਰਾ ਪਾਰਟੀ ਨੂੰ ਨਵੀਂ ਊਰਜਾ ਪ੍ਰਦਾਨ ਕਰੇਗਾ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸੰਗਠਨ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਸਿੱਖ ਅਤੇ ਪੰਜਾਬੀ ਭਾਈਚਾਰਾ ਅੱਜ ਵੀ ਪੰਜਾਬ ਦੇ ਹਿੱਤਾਂ, ਸਿੱਖ ਕੌਮ ਦੇ ਮਸਲਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ।