"ਕੋਈ ਬਹਾਨਾ ਬਣਾ ਦਿਓ, ਮੈਂ ਫਾਰਗ ਹੋ ਜਾਵਾਂ" — ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਨਾਲ ਸਿਆਸੀ ਹਲਕਿਆਂ ਵਿੱਚ ਹਲਚਲ

19 Jun 2026 | 21 Views

"ਕੋਈ ਬਹਾਨਾ ਬਣਾ ਦਿਓ, ਮੈਂ ਫਾਰਗ ਹੋ ਜਾਵਾਂ" — ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਨਾਲ ਸਿਆਸੀ ਹਲਕਿਆਂ ਵਿੱਚ ਹਲਚਲ

Weekly News

"Make any excuse, I'll quit" — Giani Harpreet Singh's statement creates a stir in political circles

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ :

ਅਕਾਲੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਦੇਖਣ ਨੂੰ ਮਿਲ ਰਹੀ ਹੈ। ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਇੱਕ ਨਿੱਜੀ ਵੈੱਬ ਚੈਨਲ ਨੂੰ ਦਿੱਤੀ ਇੰਟਰਵਿਊ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ।

ਵਾਇਰਲ ਵੀਡੀਓ ਵਿੱਚ ਗਿਆਨੀ ਹਰਪ੍ਰੀਤ ਸਿੰਘ ਇਹ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਉਹ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ “ਕੋਈ ਬਹਾਨਾ ਬਣਾ ਦਿਓ ਤਾਂ ਜੋ ਫਾਰਗ ਹੋ ਸਕਾਂ।” ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਵਿਚਾਰ ਕਰ ਰਹੇ ਹਨ।

ਇੰਟਰਵਿਊ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਕੁਝ ਸ਼ਰਤਾਂ ਤਹਿਤ ਪਾਰਟੀ ਦੀ ਅਗਵਾਈ ਲਈ ਅੱਗੇ ਆਏ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਬਣਨ ਵੇਲੇ ਉਨ੍ਹਾਂ ਨੇ ਦੋ ਗੱਲਾਂ ਕਹੀਆਂ ਸਨ—ਪਹਿਲੀ ਇਹ ਕਿ “ਕਿਤੇ ਮੇਰਾ ਡਾਹਾ ਨਾ ਪਾ ਦਿਓ” ਅਤੇ ਦੂਜੀ ਇਹ ਕਿ “ਬਾਅਦ ਵਿੱਚ ਪਿੱਛੇ ਕੋਈ ਬੰਦਾ ਨਾ ਦਿਖੇ।” ਉਨ੍ਹਾਂ ਕਿਹਾ ਕਿ ਅੱਜ ਜਦੋਂ ਉਹ ਪਿੱਛੇ ਮੁੜ ਕੇ ਦੇਖਦੇ ਹਨ ਤਾਂ ਨਾ ਸੁਰਜੀਤ ਸਿੰਘ ਰੱਖੜਾ ਨਜ਼ਰ ਆਉਂਦੇ ਹਨ, ਨਾ ਮਨਪ੍ਰੀਤ ਸਿੰਘ ਇਯਾਲੀ ਅਤੇ ਨਾ ਹੀ ਹੋਰ ਕਈ ਸੀਨੀਅਰ ਆਗੂ। ਇਸ ਕਰਕੇ ਉਹ ਅਕਸਰ ਸੋਚਦੇ ਹਨ ਕਿ ਕਿਸੇ ਬਹਾਨੇ ਨਾਲ ਇਸ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਣ।

ਸੀਨੀਅਰ ਆਗੂਆਂ ਦੇ ਵਿਛੋੜੇ ਨੇ ਵਧਾਈਆਂ ਮੁਸ਼ਕਲਾਂ

ਪਿਛਲੇ ਕੁਝ ਮਹੀਨਿਆਂ ਦੌਰਾਨ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਕਈ ਵੱਡੇ ਝਟਕੇ ਲੱਗੇ ਹਨ। ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸੇ ਤਰ੍ਹਾਂ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ, ਜਦਕਿ ਕਈ ਹੋਰ ਆਗੂ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਗਏ ਹਨ।

ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਲਗਾਤਾਰ ਹੋ ਰਹੇ ਇਹ ਵਿਛੋੜੇ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਪ੍ਰਭਾਵਿਤ ਕਰ ਰਹੇ ਹਨ। ਸੂਤਰਾਂ ਮੁਤਾਬਕ ਭਾਜਪਾ ਨਾਲ ਸੰਭਾਵਿਤ ਗਠਜੋੜ, ਰਣਨੀਤਿਕ ਦਿਸ਼ਾ ਅਤੇ ਹੋਰ ਸਿਆਸੀ ਮੁੱਦਿਆਂ ਨੂੰ ਲੈ ਕੇ ਪਾਰਟੀ ਅੰਦਰ ਮਤਭੇਦ ਵੀ ਮੌਜੂਦ ਹਨ।

ਆਰਥਿਕ ਅਤੇ ਸੰਗਠਨਾਤਮਕ ਚੁਣੌਤੀਆਂ

ਸਿਆਸੀ ਗਲਿਆਰਿਆਂ ਵਿੱਚ ਇਹ ਵੀ ਚਰਚਾ ਹੈ ਕਿ ਪਾਰਟੀ ਆਰਥਿਕ ਸਾਧਨਾਂ ਦੀ ਕਮੀ ਨਾਲ ਜੂਝ ਰਹੀ ਹੈ, ਜਿਸ ਕਾਰਨ ਜ਼ਮੀਨੀ ਪੱਧਰ 'ਤੇ ਸਿਆਸੀ ਸਰਗਰਮੀਆਂ ਪ੍ਰਭਾਵਿਤ ਹੋ ਰਹੀਆਂ ਹਨ। ਦੂਜੇ ਪਾਸੇ ਮਨਪ੍ਰੀਤ ਸਿੰਘ ਇਯਾਲੀ ਪਹਿਲਾਂ ਵੀ ਖੁੱਲ੍ਹੇਆਮ ਕਹਿ ਚੁੱਕੇ ਹਨ ਕਿ ਉਹ ਭਾਜਪਾ ਨਾਲ ਗਠਜੋੜ ਦੇ ਹੱਕ ਵਿੱਚ ਨਹੀਂ ਸਨ।

ਇਯਾਲੀ ਦਾ ਇਹ ਵੀ ਕਹਿਣਾ ਰਿਹਾ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਵਿੱਚ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੇ ਆਗੂਆਂ ਨੂੰ ਪਿੱਛੇ ਹਟਣ ਦੀ ਸਲਾਹ ਦਿੱਤੀ ਗਈ ਸੀ, ਪਰ ਕੁਝ ਆਗੂ ਮੁੜ ਅਗਵਾਈ ਸੰਭਾਲਣ ਲਈ ਉਤਸੁਕ ਨਜ਼ਰ ਆ ਰਹੇ ਹਨ।

ਅਕਾਲ ਤਖ਼ਤ ਸਾਹਿਬ ਦੇ ਸੱਦੇ ਤੋਂ ਬਾਅਦ ਬਣਿਆ ਸੀ ਦਲ

ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਸਮੂਹ ਅਕਾਲੀ ਧਿਰਾਂ ਨੂੰ ਆਪਣੇ-ਆਪਣੇ “ਚੁੱਲ੍ਹੇ ਸਮੇਟ ਕੇ” ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਸੀ। ਇਸੇ ਪਿਛੋਕੜ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਥਾਪਨਾ ਹੋਈ ਸੀ। ਹਾਲਾਂਕਿ, ਇਸ ਯਤਨ ਨੂੰ ਵਿਆਪਕ ਸਫਲਤਾ ਨਹੀਂ ਮਿਲ ਸਕੀ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਦੁੱਮਣਾ ਤੋਂ ਇਲਾਵਾ ਹੋਰ ਕਿਸੇ ਵੱਡੀ ਧਿਰ ਨੇ ਆਪਣਾ ਵੱਖਰਾ ਅਸਤਿਤਵ ਖਤਮ ਨਹੀਂ ਕੀਤਾ।

ਹੁਣ ਗਿਆਨੀ ਹਰਪ੍ਰੀਤ ਸਿੰਘ ਦੇ ਤਾਜ਼ਾ ਬਿਆਨ ਤੋਂ ਬਾਅਦ ਇਹ ਸਵਾਲ ਹੋਰ ਗੰਭੀਰ ਹੋ ਗਿਆ ਹੈ ਕਿ ਕੀ ਅਕਾਲੀ ਦਲ (ਪੁਨਰ ਸੁਰਜੀਤ) ਅੰਦਰ ਸਭ ਕੁਝ ਠੀਕ ਚੱਲ ਰਿਹਾ ਹੈ ਜਾਂ ਪਾਰਟੀ ਇੱਕ ਨਵੇਂ ਸਿਆਸੀ ਮੋੜ ਵੱਲ ਵੱਧ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀ ਦਿਸ਼ਾ ਅਤੇ ਲੀਡਰਸ਼ਿਪ ਨੂੰ ਲੈ ਕੇ ਤਸਵੀਰ ਹੋਰ ਸਪੱਸ਼ਟ ਹੋ ਸਕਦੀ ਹੈ।

Categories: SIKH PANTH RELARED NEWS

Tags: KESARI VIRASAT

Published on: 19 Jun 2026

Gaurav
+91 9855138802
📣 Share this post

Latest News

Browse the newest posts, featured stories, and curated updates from our latest publication.

View all
ਜੂਨ 2026‌ ਦੇ ਐਡੀਸ਼ਨ ਵਿਚ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਸਿੰਘ ਸਭਾ ਅਤੇ ਅਕਾਲ ਤਖ਼ਤ ਸਾਹਿਬ ਦੇ ਨਵੇਂ ਹੁਕਮਨਾਮੇ ਬਾਰੇ ਵਿਸਥਾਰ ਨਾਲ ਚਰਚਾ ਸਿੱਖ ਸਾਹਿਤ/ਸਭਿਆਚਾਰ/ਮੀਡੀਆ