ਲੰਬੇ ਸਮੇਂ ਤੋਂ ਪੈਂਡਿੰਗ ਮਾਮਲਿਆਂ ਨੂੰ ਨਿਪਟਾਉਣ ਲਈ 21 ਅਗਸਤ ਤੋਂ ਵਿਸ਼ੇਸ਼ ਲੋਕ ਅਦਾਲਤ

14 May 2026 | 33 Views

ਲੰਬੇ ਸਮੇਂ ਤੋਂ ਪੈਂਡਿੰਗ ਮਾਮਲਿਆਂ ਨੂੰ ਨਿਪਟਾਉਣ ਲਈ 21 ਅਗਸਤ ਤੋਂ ਵਿਸ਼ੇਸ਼ ਲੋਕ ਅਦਾਲਤ

Special Lok Adalat to be set up from August 21 to resolve long pending cases

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ:  ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਪੈਂਡਿੰਗ ਮਾਮਲਿਆਂ ਦੇ ਤੇਜ਼ ਅਤੇ ਸੁਹਿਰਦ ਨਿਪਟਾਰੇ ਲਈ ਭਾਰਤ ਦੀ ਸੁਪਰੀਮ ਕੋਰਟ ਵੱਲੋਂ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਖਾਸ ਪਹਿਲ ਦਾ ਮੁੱਖ ਮਕਸਦ ਲੰਬਿਤ ਕੇਸਾਂ ਦੀ ਗਿਣਤੀ ਘਟਾਉਣਾ ਅਤੇ ਆਪਸੀ ਸਹਿਮਤੀ ਰਾਹੀਂ ਮਾਮਲਿਆਂ ਦਾ ਹੱਲ ਯਕੀਨੀ ਬਣਾਉਣਾ ਹੈ।

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦਿਲਬਾਗ ਸਿੰਘ ਜੌਹਲ ਦੀ ਰਹਿਨੁਮਾਈ ਹੇਠ, ਹਰਪ੍ਰੀਤ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਲੋਕਾਂ ਨੂੰ ਇਸ ਵਿਸ਼ੇਸ਼ ਲੋਕ ਅਦਾਲਤ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਉਹ ਮਾਮਲੇ ਸੁਣੇ ਜਾਣਗੇ ਜੋ ਆਪਸੀ ਰਜ਼ਾਮੰਦੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਏ ਜਾ ਸਕਦੇ ਹਨ।

ਇਨ੍ਹਾਂ ਵਿੱਚ ਵਿਆਹੀ ਵਿਵਾਦ, ਮੋਟਰ ਹਾਦਸਾ ਕਲੇਮ ਕੇਸ, ਸੇਵਾ ਸੰਬੰਧੀ ਵਿਵਾਦ, ਜ਼ਮੀਨ ਅਧਿਗ੍ਰਹਿਣ ਮਾਮਲੇ, ਖਪਤਕਾਰ ਮਾਮਲੇ ਅਤੇ ਹੋਰ ਸਿਵਲ ਕੇਸ ਸ਼ਾਮਲ ਹਨ, ਜਿਨ੍ਹਾਂ ਦਾ ਨਿਪਟਾਰਾ ਕਾਨੂੰਨੀ ਪ੍ਰਕਿਰਿਆ ਅਧੀਨ ਲੋਕ ਅਦਾਲਤ ਰਾਹੀਂ ਕੀਤਾ ਜਾ ਸਕਦਾ ਹੈ।

ਗੱਲਬਾਤ ਦੌਰਾਨ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਅਤੇ ਆਪਣੇ ਲੰਬਿਤ ਮਾਮਲਿਆਂ ਦਾ ਜਲਦ ਹੱਲ ਕਰਵਾਉਣ।

“ਨਿਆਂ ਵਿੱਚ ਦੇਰੀ, ਨਿਆਂ ਤੋਂ ਵੰਚਿਤ ਹੋਣ ਦੇ ਬਰਾਬਰ ਹੈ” — ਇਸ ਸੋਚ ਨਾਲ ਇਹ ਉਪਰਾਲਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਸਕਦਾ ਹੈ।

Categories: ਦੇਸ਼ ਦੁਨੀਆ

Tags: India

Published on: 14 May 2026

Gaurav
+91 9855138802
📣 Share this post

Latest News

Browse the newest posts, featured stories, and curated updates from our latest publication.

View all