ਐਨਆਰਆਈ ਦੇ ਬੰਦ ਪਏ ਘਰ ਦਾ 33,500 ਰੁਪਏ ਆ ਗਿਆ ਬਿੱਲ
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ-ਜੰਡਿਆਲਾ ਗੁਰੂ ਦੀ ਜੋਤੀਸਰ ਕਲੋਨੀ ਵਿਚ ਐਨਆਰਆਈ ਪੱਤਰਕਾਰ ਕੰਵਲਜੀਤ ਸਿੰਘ ਦਾ ਮਕਾਨ ਪਿਛਲੇ 11 ਮਹੀਨਿਆਂ ਤੋਂ ਪਰਿਵਾਰ ਦੇ ਕੈਨੇਡਾ ਰਹਿਣ ਕਾਰਨ ਬੰਦ ਰਹਿਣ ਦੇ ਬਾਵਜੂਦ 33,500 ਰੁਪਏ ਦਾ ਬਿੱਲ ਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੀਤ ਕੌਰ ਕੰਵਲ ਨੇ ਦੱਸਿਆ ਕਿ ਉਹ ਕੈਨੇਡਾ ਤੋਂ 11 ਮਹੀਨੇ ਬਾਅਦ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਜਾਣ ਕਾਰਨ ਕੈਨੇਡਾ ਤੋਂ ਵਾਪਸ ਆਏ। ਉਨ੍ਹਾਂ ਦੇ ਘਰ ਦੇ ਬਿਜਲੀ ਖਾਤਾ ਨੰਬਰ 3005465357 ਦੇ 33,500 ਰੁਪਏ ਭੁਗਤਾਨ ਕਰਨ ਦਾ ਆਦੇਸ਼ ਉਨ੍ਹਾਂ ਨੂੰ ਮਿਲਿਆ।
ਏਨਾ ਹੀ ਨਹੀਂ ਉਹ ਪਹਿਲਾਂ ਵੀ ਜਦੋਂ ਕੈਨੇਡਾ ਵਿੱਚ ਹੀ ਸਨ ਤਾਂ ਉਨ੍ਹਾਂ ਨੂੰ ਏਸੇ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ ਜਿਸਦੀ ਸ਼ਿਕਾਇਤ ਵੀ ਬਿਜਲੀ ਵਿਭਾਗ ਦੇ ਰਿਕਾਰਡ ਵਿੱਚ ਦਰਜ ਹੈ। ਪੀੜਤ ਪਰਿਵਾਰ ਨੇ ਉਨ੍ਹਾਂ ਦੇ ਬੰਦ ਪਏ ਘਰ ਦੇ ਬਿੱਲ ਦੀ ਜਾਂਚ ਪੜਤਾਲ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਹੈ।
ਟੈਗ ਅਤੇ ਜਾਣਕਾਰੀ
KESARI VIRASAT