The trumpet of municipal and municipal council elections has sounded in Punjab, Hoshiarpur is stuck in a bind.
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ
ਪੰਜਾਬ ਰਾਜ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਕਰ ਦਿੱਤਾ। ਜਦਕਿ ਨਗਰ ਨਿਗਮ ਹੁਸ਼ਿਆਰਪੁਰ ਦੀ ਚੋਣ ਦਾ ਪੇਚ ਫਸ ਗਿਆ ਹੈ।
ਰਾਜ ਚੋਣ ਕਮਿਸ਼ਨ ਪੰਜਾਬ ਰਾਜ ਕਮਲ ਚੌਧਰੀ ਨੇ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਫਿਲਹਾਲ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜਾਣਕਾਰੀ ਮੁਤਾਬਕ ਕਮਿਸ਼ਨ ਨੂੰ ਵੋਟਰ ਲਿਸਟ ਨੂੰ ਲੈ ਕੇ ਕੁਝ ਇਤਰਾਜ਼ਾਂ ਤੇ ਤਕਨੀਕੀ ਮੁੱਦਿਆਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਮੌਜੂਦਾ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਤੇ ਨਵੀਂ ਵੋਟਰ ਸੂਚੀ ਤਿਆਰ ਕਰਨ ਦਾ ਫੈਸਲਾ ਲਿਆ। ਕਮਿਸ਼ਨ ਦਾ ਕਹਿਣਾ ਹੈ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸਹੀ ਵੋਟਰ ਸੂਚੀ ਹੋਣੀ ਜ਼ਰੂਰੀ ਹੈ।
ਜਦਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਮੁਤਾਬਕ 105 ਮਿਊਂਸਪਲ ਕਮੇਟੀਆਂ ਤੇ 8 ਨਿਗਮਾਂ ਲਈ 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤਕ ਵੋਟਾਂ ਪੈਣਗੀਆਂ ਤੇ ਨਤੀਜਾ 29 ਮਈ ਨੂੰ ਆਵੇਗਾ।
ਉਮੀਦਵਾਰ 13 ਤੋਂ 16 ਮਈ ਤਕ ਨਾਮਜ਼ਦਗੀ ਕਾਗਜ਼ ਭਰ ਸਕਣਗੇ। 18 ਮਈ ਨੂੰ ਕਾਗਜ਼ਾਂ ਦੀ ਜਾਂਚ ਪੜਤਾਲ ਹੋਵੇਗੀ। ਇਤਰਾਜ਼ ਸਿਰਫ ਰਿਟਰਨਿੰਗ ਅਧਿਕਾਰੀ ਹੀ ਸੁਣ ਸਕੇਗਾ।19 ਮਈ ਕਾਗਜ਼ ਵਾਪਸ ਲੈਣ ਦੀ ਆਖਰੀ ਤਰੀਕ ਹੋਵੇਗੀ।
ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ 'ਚ ਚੋਣ ਜ਼ਾਬਤਾ ਵੀ ਲੱਗ ਗਿਆ ਹੈ ਜਿਸ ਕਾਰਨ ਹੁਣ ਪੰਜਾਬ ਸਰਕਾਰ ਕੋਈ ਨਵਾਂ ਐਲਾਨ ਨਹੀਂ ਕਰ ਸਕੇਗੀ। ਚੋਣ ਕਮਿਸ਼ਨ ਨੇ ਦੱਸਿਆ ਕਿ ਅਬੋਹਰ,ਬਰਨਾਲਾ,ਬਟਾਲਾ ਬਠਿੰਡਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਨਗਰ ਨਿਗਮ ਲਈ ਚੋਣਾਂ ਹੋਣਗੀਆਂ।