ਪ੍ਰਾਈਵੇਟ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ, ਕੇਜਰੀਵਾਲ, ਭਗਵੰਤ ਮਾਨ, ਡਾ. ਅੰਬੇਡਕਰ ਦੇ ਬੁੱਤ ਅਤੇ ਹੋਰ ਬਹੁਤ ਕੁਝ ਨਿਸ਼ਾਨੇ ਤੇ

06 Apr 2026 | 297 Views

ਪ੍ਰਾਈਵੇਟ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ, ਕੇਜਰੀਵਾਲ, ਭਗਵੰਤ ਮਾਨ, ਡਾ. ਅੰਬੇਡਕਰ ਦੇ ਬੁੱਤ ਅਤੇ ਹੋਰ ਬਹੁਤ ਕੁਝ ਨਿਸ਼ਾਨੇ ਤੇ

Private schools receive bomb threat email, Kejriwal, Bhagwant Mann, Dr. Ambedkar's statue and more targeted

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਜਲੰਧਰ ਵਿੱਚ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸ਼ਹਿਰ ਦੇ ਨਾਮਵਰ ਪਣਾਈਵੇਟ ਸਕੂਲਾਂ—ਡੀ.ਪੀ.ਐਸ. (DPS), ਮਾਇਰ ਵਰਲਡ ਸਕੂਲ ਅਤੇ ਐਮ.ਜੀ.ਐਨ. (MGN) ਸਕੂਲ ਨੂੰ ਈਮੇਲ ਭੇਜੀ ਗਈ ਹੈ, ਜਿਸ ਵਿੱਚ ਸਕੂਲ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦਾ ਜ਼ਿਕਰ ਹੈ।

ਇਸ ਤੋਂ ਇਲਾਵਾ ਧਮਕੀ ਭਰੀ ਚਿੱਠੀ ਵਿੱਚ ਡਾਕਟਰ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਨੂੰ ਉਡਾਉਣ ਦੀ ਗੱਲ ਵੀ ਆਖੀ ਗਈ ਹੈ। 'ਖਾਲਿਸਤਾਨ ਨੈਸ਼ਨਲ ਆਰਮੀ' ਦੇ ਨਾਂ 'ਤੇ ਭੇਜੀ ਗਈ ਇਸ ਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ (AAP) ਆਗੂ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 16 ਮਾਰਚ ਨੂੰ ਵੀ ਸ਼ਹਿਰ ਦੇ ਚਾਰ ਪ੍ਰਮੁੱਖ ਸਕੂਲਾਂ—ਏ.ਪੀ.ਜੇ. (APJ) ਸਕੂਲ ਰਾਮਾ ਮੰਡੀ, ਦਿੱਲੀ ਪਬਲਿਕ ਸਕੂਲ, ਸੀ.ਟੀ. ਵਰਲਡ ਪਬਲਿਕ ਸਕੂਲ ਅਤੇ ਕੈਂਬਰਿਜ ਕੋ-ਐਡ ਸਕੂਲ ਨੂੰ ਅਨਸਰਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਸਨ।

ਉਸ ਸਮੇਂ ਭੇਜੀ ਗਈ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਵਿਸਾਖੀ ਵਾਲੇ ਦਿਨ ਵੱਡੇ ਹਮਲੇ ਦੀ ਯੋਜਨਾ ਬਣਾਈ ਗਈ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀਆਂ ਮੂਰਤੀਆਂ ਨੂੰ ਨਿਸ਼ਾਨਾ ਬਣਾਉਣ ਦਾ ਜ਼ਿਕਰ ਸੀ।

ਦਿੱਲੀ ਅਤੇ ਪੰਜਾਬ ਵਿੱਚ ਕੁਝ ਪ੍ਰਾਈਵੇਟ ਸਕੂਲਾਂ ਨੂੰ ਬੰਬ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਖ਼ਬਰ ਆਈ ਹੈ। ਇਸਦੇ ਨਾਲ ਹੀ ਕੁਝ ਰਾਜਨੀਤਿਕ ਨੇਤਾਵਾਂ ਜਿਵੇਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਨਾਮ ਵੀ ਧਮਕੀਆਂ ਵਿੱਚ ਸ਼ਾਮਲ ਦੱਸਿਆ ਜਾ ਰਿਹਾ ਹੈ। ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਸਾਹਮਣੇ ਆਈ ਹੈ।

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲੀਆਂ, ਉਨ੍ਹਾਂ ਨੂੰ ਤੁਰੰਤ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਹੁਣ ਤੱਕ ਕਿਸੇ ਵੀ ਥਾਂ ਤੇ ਵੱਡਾ ਖਤਰਾ ਜਾਂ ਬੰਬ ਨਹੀਂ ਮਿਲਿਆ, ਪਰ ਸੁਰੱਖਿਆ ਵਧਾ ਦਿੱਤੀ ਗਈ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਈਮੇਲਾਂ ਕਿੱਥੋਂ ਭੇਜੀਆਂ ਗਈਆਂ, ਇਸਦੀ ਟ੍ਰੇਸਿੰਗ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੀ ਕੋਸ਼ਿਸ਼ ਜਾਰੀ ਹੈ।

Categories: ਸਿਆਸਤ ਪੰਜਾਬ ਦੀ ਦੇਸ਼ ਦੁਨੀਆ

Tags: KESARI VIRASAT

Published on: 06 Apr 2026

Gurpreet Singh Sandhu
+91 9592669498
📣 Share this post

Latest News

View all