ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਧੂਰ ਦੇ ਇੱਕ ਸਾਲ ਪੂਰੇ ਹੋਣ 'ਤੇ ਹਥਿਆਰਬੰਦ ਸੈਨਾਵਾਂ ਨੂੰ ਸਲਾਮ ਕੀਤਾ

08 May 2026 | 203 Views

ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਧੂਰ ਦੇ ਇੱਕ ਸਾਲ ਪੂਰੇ ਹੋਣ 'ਤੇ ਹਥਿਆਰਬੰਦ ਸੈਨਾਵਾਂ ਨੂੰ ਸਲਾਮ ਕੀਤਾ

PM salutes armed forces on completion of one year of Operation Sindhur

ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਹਥਿਆਰਬੰਦ ਸੈਨਾਵਾਂ ਦੇ ਪ੍ਰਤੀ ਸਨਮਾਨ ਵਜੋਂ ਆਪਣੀਆਂ ਸੋਸ਼ਲ ਮੀਡੀਆ ਡਿਸਪਲੇ ਤਸਵੀਰਾਂ ਬਦਲਣ ਦੀ ਅਪੀਲ ਕੀਤੀ 

 

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਆਪ੍ਰੇਸ਼ਨ ਸਿੰਧੂਰ' ਦੇ ਅੱਜ ਇੱਕ ਸਾਲ ਪੂਰੇ ਹੋਣ 'ਤੇ ਹਥਿਆਰਬੰਦ ਸੈਨਾਵਾਂ ਦੀ ਹਿੰਮਤ, ਸਟੀਕਤਾ ਅਤੇ ਦ੍ਰਿੜ੍ਹ ਇਰਾਦੇ ਨੂੰ ਸਲਾਮ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਨੇ ਪਹਿਲਗਾਮ ਵਿੱਚ ਨਿਰਦੋਸ਼ ਭਾਰਤੀਆਂ 'ਤੇ ਹਮਲਾ ਕਰਨ ਦੀ ਹਿੰਮਤ ਕਰਨ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦਿੱਤਾ।

ਸ਼੍ਰੀ ਮੋਦੀ ਨੇ ਕਿਹਾ ਕਿ 'ਆਪ੍ਰੇਸ਼ਨ ਸਿੰਧੂਰ' ਅੱਤਵਾਦ ਵਿਰੁੱਧ ਭਾਰਤ ਦੀ ਸਖ਼ਤ ਕਾਰਵਾਈ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਉਸਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੇ ਹਥਿਆਰਬੰਦ ਸੈਨਾਵਾਂ ਦੀ ਪੇਸ਼ਾਵਰ ਸਮਰੱਥਾ, ਤਿਆਰੀ ਅਤੇ ਤਾਲਮੇਲ ਵਾਲੀ ਤਾਕਤ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਲਾਂ ਦੀ ਇੱਕਜੁੱਟਤਾ ਦਾ ਪ੍ਰਦਰਸ਼ਨ ਹੋਇਆ ਹੈ ਅਤੇ ਰੱਖਿਆ ਖੇਤਰ ਵਿੱਚ ਆਤਮ-ਨਿਰਭਰਤਾ ਲਈ ਭਾਰਤ ਦੇ ਯਤਨਾਂ ਨਾਲ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਮਜ਼ਬੂਤੀ ਦਾ ਵੀ ਪਤਾ ਲੱਗਦਾ ਹੈ।

ਸ਼੍ਰੀ ਨਰੇਂਦਰ ਮੋਦੀ ਨੇ ਦੁਹਰਾਇਆ ਕਿ ਭਾਰਤ ਅੱਤਵਾਦ ਨੂੰ ਹਰਾਉਣ ਅਤੇ ਉਸਦੇ ਪ੍ਰਸਾਰ ਵਿੱਚ ਸਹਾਇਤਾ ਕਰਨ ਵਾਲੇ ਪੂਰੇ ਤੰਤਰ ਨੂੰ ਖ਼ਤਮ ਕਰਨ ਦੇ ਆਪਣੇ ਇਰਾਦੇ ’ਤੇ ਪਹਿਲਾਂ ਵਾਂਗ ਅਟੱਲ ਹੈ।"

ਸ਼੍ਰੀ ਮੋਦੀ ਨੇ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਦੌਰਾਨ ਹਥਿਆਰਬੰਦ ਸੈਨਾਵਾਂ ਨੇ ਆਪਣੀ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਅਤੇ ਭਾਰਤ ਦੇ ਲੋਕਾਂ 'ਤੇ ਹਮਲਾ ਕਰਨ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਹਰ ਭਾਰਤੀ ਨੂੰ ਹਥਿਆਰਬੰਦ ਸੈਨਾਵਾਂ 'ਤੇ ਮਾਣ ਹੈ।

ਹਥਿਆਰਬੰਦ ਸੈਨਾਵਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਆਪ੍ਰੇਸ਼ਨ ਸਿੰਧੂਰ ਦੌਰਾਨ ਉਨ੍ਹਾਂ ਦੀ ਸਫਲਤਾ ਨੂੰ ਦਰਸਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਜ਼ 'ਤੇ ਆਪਣੀਆਂ ਡਿਸਪਲੇ ਤਸਵੀਰਾਂ ਨੂੰ ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਤਸਵੀਰ ਨਾਲ ਬਦਲ ਦੇਣ।

 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਇੱਕ ਸਾਲ ਪਹਿਲਾਂ #OperationSindoor ਦੌਰਾਨ ਸਾਡੀਆਂ ਹਥਿਆਰਬੰਦ ਸੈਨਾਵਾਂ ਨੇ ਬੇਮਿਸਾਲ ਹਿੰਮਤ, ਸਟੀਕਤਾ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਪਹਿਲਗਾਮ ਵਿੱਚ ਨਿਰਦੋਸ਼ ਭਾਰਤੀਆਂ 'ਤੇ ਹਮਲਾ ਕਰਨ ਦੀ ਹਿੰਮਤ ਕਰਨ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦਿੱਤਾ। ਪੂਰਾ ਦੇਸ਼ ਸਾਡੀਆਂ ਫ਼ੌਜਾਂ ਦੀ ਬਹਾਦਰੀ ਨੂੰ ਸਲਾਮ ਕਰਦਾ ਹੈ।"

ਆਪ੍ਰੇਸ਼ਨ ਸਿੰਧੂਰ ਅੱਤਵਾਦ ਵਿਰੁੱਧ ਭਾਰਤ ਦੀ ਸਖ਼ਤ ਕਾਰਵਾਈ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਸੀ। ਇਸਨੇ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਪੇਸ਼ਾਵਰ ਯੋਗਤਾ, ਤਿਆਰੀ ਅਤੇ ਤਾਲਮੇਲ ਵਾਲੀ ਤਾਕਤ ਨੂੰ ਵੀ ਉਜਾਗਰ ਕੀਤਾ। ਨਾਲ ਹੀ, ਇਸਨੇ ਸਾਡੀਆਂ ਫ਼ੌਜਾਂ ਵਿੱਚ ਵਧ ਰਹੇ ਤਾਲਮੇਲ ਨੂੰ ਦਰਸਾਇਆ ਅਤੇ ਰੱਖਿਆ ਖੇਤਰ ਵਿੱਚ ਆਤਮ-ਨਿਰਭਰਤਾ ਦੀ ਦਿਸ਼ਾ ਵਿੱਚ ਭਾਰਤ ਦੇ ਯਤਨਾਂ ਨਾਲ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਮਜ਼ਬੂਤੀ ਨੂੰ ਰੇਖਾਂਕਿਤ ਕੀਤਾ।

ਅੱਜ ਇੱਕ ਸਾਲ ਬਾਅਦ ਵੀ ਅੱਤਵਾਦ ਨੂੰ ਹਰਾਉਣ ਅਤੇ ਉਸ ਦਾ ਪ੍ਰਸਾਰ ਕਰਨ ਵਾਲੇ ਪੂਰੇ ਤੰਤਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਆਪਣੇ ਸੰਕਲਪ ਤੇ ਅਸੀਂ ਪਹਿਲਾਂ ਵਾਂਗ ਅਟੱਲ ਹਾਂ ।"

 

"ਇੱਕ ਸਾਲ ਪਹਿਲਾਂ #OperationSindoor ਦੌਰਾਨ ਸਾਡੀਆਂ ਹਥਿਆਰਬੰਦ ਸੈਨਾਵਾਂ ਨੇ ਆਪਣੀ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਅਤੇ ਸਾਡੇ ਲੋਕਾਂ 'ਤੇ ਹਮਲਾ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ। ਹਰ ਭਾਰਤੀ ਨੂੰ ਸਾਡੀਆਂ ਹਥਿਆਰਬੰਦ ਸੈਨਾਵਾਂ 'ਤੇ ਮਾਣ ਕਰਦਾ ਹੈ। #OperationSindoor ਦੌਰਾਨ ਸਾਡੀਆਂ ਫ਼ੌਜਾਂ ਅਤੇ ਉਨ੍ਹਾਂ ਦੀ ਸਫਲਤਾ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰਨ ਲਈ, ਆਓ ਅਸੀਂ ਸਾਰੇ ਐੱਕਸ, ਫੇਸਬੁੱਕ, ਇੰਸਟਾਗ੍ਰਾਮ ਅਤੇ ਵੱਟਸਐਪ ਸਮੇਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਜ਼ 'ਤੇ ਆਪਣੀਆਂ ਡਿਸਪਲੇ ਤਸਵੀਰਾਂ ਨੂੰ ਹੇਠਾਂ ਦਿੱਤੀ ਗਈ ਤਸਵੀਰ ਵਿੱਚ ਬਦਲ ਦੇਈਏ।"

 

Categories: ਦੇਸ਼ ਦੁਨੀਆ

Tags: India

Published on: 08 May 2026

Gurpreet Singh Sandhu
+91 9592669498
📣 Share this post

Latest News

View all