Investigation into the matter of giving Siropa to Rahul Gandhi has begun - Advocate Dhami
Investigation into the matter of giving Siropa to Rahul Gandhi has begun - Advocate Dhami
ਕਿਹਾ-ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ ਸੰਧੂ)-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ੳਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ।
ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆਂ ਤਾਂ ਕਾਰਵਾਈ ਅਵੱਸ਼ ਹੋਵੇਗੀ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।