ਸਾਬਕਾ ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਚੀਮਾ ਨਹੀਂ ਰਹੇ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ

09 Mar 2026 | 488 Views

ਸਾਬਕਾ ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਚੀਮਾ ਨਹੀਂ ਰਹੇ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ

Former SGPC member Surjit Singh Cheema is no more: Shiromani Gurdwara Parbandhak Committee expresses grief

*ਸਾਬਕਾ ਮੈਂਬਰ ਜਥੇਦਾਰ ਸੁਰਜੀਤ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ*

ਅੰਮ੍ਰਿਤਸਰ, 9 ਮਾਰਚ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਸੁਰਜੀਤ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਹਿੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਜਥੇਦਾਰ ਸੁਰਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Categories: SIKH PANTH RELARED NEWS ਸਿੱਖ ਨੌਜਵਾਨ/ ਸਖਸ਼ੀਅਤਾਂ

Tags: Punjabi sikh KESARI VIRASAT

Published on: 09 Mar 2026

Gurpreet Singh Sandhu
+91 9592669498
📣 Share this post

Latest News

Browse the newest posts, featured stories, and curated updates from our latest publication.

View all