ONGC Foundation donates battery vehicle for the convenience of devotees visiting Sachkhand Sri Harmandir Sahib

 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਵੱਲੋਂ ਓਐਨਜੀਸੀ ਫਾਊਂਡੇਸ਼ਨ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

 

ਅੰਮ੍ਰਿਤਸਰ, 17 ਜੁਲਾਈ(ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਚੇਅਰਮੈਨ ਸ੍ਰੀ ਅਰੁਣ ਕੁਮਾਰ ਸਿੰਘ ਦੇ ਵਿਸ਼ੇਸ਼ ਉਪਰਾਲੇ ਨਾਲ ਤਿੰਨ ਬੈਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਓਐਨਜੀਸੀ ਫਾਊਂਡੇਸ਼ਨ ਦੇ ਜਨਰਲ ਮੈਨੇਜਰ ਪੀਓਸ਼ ਆਰਾ, ਸੀਈਓ ਸੰਦੀਪ ਕੁਮਾਰ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ। ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਆਪਣੀ ਸਮਰਥਾ ਅਨੁਸਾਰ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਿਥੇ ਵੱਖ-ਵੱਖ ਕੰਪਨੀਆਂ ਵੱਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ, ਉਥੇ ਹੀ ਅੱਜ ਓਐਨਜੀਸੀ ਫਾਊਂਡੇਸ਼ਨ ਵੱਲੋਂ ਤਿੰਨ ਬੈਂਟਰੀ ਵਾਹਨ ਭੇਟ ਕੀਤੇ ਗਏ ਹਨ। ਇਹ ਵਾਹਨ ਬਜ਼ੁਰਗਾਂ, ਬੱਚਿਆਂ ਅਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਐਨਸੀਜੀ ਫਾਊਂਡੇਸ਼ਨ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ।

ਇਸ ਮੌਕੇ ਓਐਨਜੀਸੀ ਫਾਊਂਡੇਸ਼ਨ ਦੇ ਜਨਰਲ ਮੈਨੇਜਰ ਪੀਓਸ਼ ਆਰਾ ਤੇ ਸੀਈਓ ਸੰਦੀਪ ਕੁਮਾਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਅਜਿਹਾ ਅਧਿਆਤਮਕ ਕੇਂਦਰ ਹੈ, ਜਿਥੇ ਦੁਨੀਆਂ ਭਰ ਤੋਂ ਲੱਖਾਂ ਲੋਕ ਦਰਸ਼ਨ ਕਰਨ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਵਾਹਨ ਭੇਟ ਕਰਨ ਦਾ ਮਕਸਦ ਬੱਚੇ ਅਤੇ ਬਜ਼ੁਰਗ ਸੰਗਤ ਨੂੰ ਬੇਹਤਰ ਸੁਵਿਧਾ ਦੇਣਾ ਹੈ, ਤਾਂ ਜੋ ਉਨ੍ਹਾਂ ਨੂੰ ਦਰਸ਼ਨ ਕਰਨ ਸਮੇਂ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਟੇਕ ਸਿੰਘ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰਾਂ ਵੱਲੋਂ ਓਐਨਜੀਸੀ ਫਾਊਂਡੇਸ਼ਨ ਦੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆ, ਸ. ਜਸਬੀਰ ਸਿੰਘ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਸ. ਸੰਦੀਪ ਸਿੰਘ ਤੋਂ ਇਲਾਵਾ ਓਐਨਜੀਸੀ ਫਾਊਂਡੇਸ਼ਨ ਦੇ ਚੇਅਰਮੈਨ ਅਰੁਣ ਕੁਮਾਰ, ਡੀਜੀਐਮ ਮੋਹਿਤ ਸੂਦ, ਸੀਏ ਬੀਬੀ ਦਿਲਅਫਰੋਜ਼ ਅਤੇ ਹੋਰ ਮੌਜੂਦ ਸਨ।