SGPC ਅੰਤ੍ਰਿੰਗ ਕਮੇਟੀ ਵਲੋਂ ਆਪ ਆਗੂ ਆਤਿਸ਼ੀ ਦੀ ਗੁਰੂ ਸਹਿਬਾਨ ਪ੍ਰਤੀ ਟਿੱਪਣੀਆਂ ਖਿਲਾਫ ਨਿੰਦਾ ਮਤਾ ਪਾਸ

17 Jan 2026 | 38 Views

SGPC ਅੰਤ੍ਰਿੰਗ ਕਮੇਟੀ ਵਲੋਂ ਆਪ ਆਗੂ ਆਤਿਸ਼ੀ ਦੀ ਗੁਰੂ ਸਹਿਬਾਨ ਪ੍ਰਤੀ ਟਿੱਪਣੀਆਂ ਖਿਲਾਫ ਨਿੰਦਾ ਮਤਾ ਪਾਸ

SGPC Interim Committee passes resolution condemning AAP leader Atishi's remarks on Guru Sahib

 

*ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ*

*ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ ਸਬੰਧੀ ਨਿੰਦਾ ਮਤਾ ਪਾਸ* 

 

ਅੰਮ੍ਰਿਤਸਰ, ( ਗੁਰਪ੍ਰੀਤ ਸਿੰਘ ਸੰਧੂ):-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖਿਲਾਫ਼ ਸਖ਼ਤ ਕਾਰਵਾਈ ਦਾ ਫੈਸਲਾ ਕੀਤਾ ਗਿਆ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।

ਆਮ ਆਦਮੀ ਪਾਰਟੀ ਦੀ ਆਗੂ ਵੱਲੋਂ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ 6 ਵਿਦਿਆਰਥੀਆਂ ਵੱਲੋਂ ਪੀਸੀਐਸ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਅਤੇ ਨਿਸ਼ਚੈ ਅਕੈਡਮੀ ਆਫ ਜੂਡੀਸ਼ੀਅਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਦੀ ਇੱਕ ਵਿਦਿਆਰਥਣ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਾਅ ਅਫ਼ਸਰ ਦੀ ਪ੍ਰੀਖਿਆ ਪਾਸ ਕਰਨ ਦੀ ਵੀ ਪ੍ਰਸ਼ੰਸਾ ਕੀਤੀ ਗਈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਰਿਹਾ ਹੈ ਕਿ ਸਿੱਖ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਕੇ ਉੱਚ ਅਹੁਦਿਆਂ ’ਤੇ ਪਹੁੰਚਣ, ਤਾਂ ਜੋ ਉਹ ਗੁਰੂ ਬਖ਼ਸ਼ਿਸ਼ ਸਿਧਾਂਤਾਂ ਅਨੁਸਾਰ ਸਮਾਜ ਦੀ ਭਲਾਈ ਲਈ ਕਾਰਜ ਕਰ ਸਕਣ। 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿਚ ਇਕ ਨੌਜੁਆਨ ਵੱਲੋਂ ਮਰਯਾਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਪਾਵਨ ਮਰਯਾਦਾ ਹੈ ਅਤੇ ਇਸ ਮਰਯਾਦਾ ਦੇ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਸਮੇਂ ਇਥੋਂ ਦੀ ਪਾਵਨ ਮਰਯਾਦਾ ਦਾ ਧਿਆਨ ਰੱਖਿਆ ਜਾਵੇ। 

ਅੰਤ੍ਰਿੰਗ ਕਮੇਟੀ ਵੱਲੋਂ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਰੁਟੀਨ ਅਨੁਸਾਰ ਮਾਮਲਿਆਂ ਨੂੰ ਵਿਚਾਰਿਆ ਗਿਆ।

 ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਐਕਸੀਅਨ ਸ. ਤੇਜਿੰਦਰਪਾਲ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਇੰਚਾਰਜ ਸ. ਮੇਜਰ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਗੁਰਮੇਜ ਸਿੰਘ, ਸ. ਤਰਸੇਮ ਸਿੰਘ ਆਦਿ ਮੌਜੂਦ ਸਨ।

 

Categories: SIKH PANTH RELARED NEWS

Tags: KESARI VIRASAT

Published on: 17 Jan 2026

Gurpreet Singh Sandhu
+91 9592669498
📣 Share this post

Latest News

View all

Business Directory

Sharma ambulance service and clinic
Sharma ambulance service and clinic

City: Pahewa
Category: Healthcare & Medical

View Profile
Sandhu furniture works

City: Pehowa
Category:

View Profile
KESARI VIRASAT MEDIA HOUSE

City: jalandhar
Category: SERVICES

View Profile
N.K & CO.
N.K & CO.

City: AMRITSAR
Category: SERVICES

View Profile
Panchayat Nama
Panchayat Nama

City: Jalandhar
Category: Media & Entertainment

View Profile
B. S. Watch company
B. S. Watch company

City: Jalandhar
Category: Retail & Shopping

View Profile
R.K. CLOTHING STUDIO
R.K. CLOTHING STUDIO

City: Jalandhar
Category: Retail & Shopping

View Profile
VS ENTERPRISES

City: JALANDHAR
Category:

View Profile
KESARI VIRASAT MEDIA HOUSE
KESARI VIRASAT MEDIA HOUSE

City: Jalandhar
Category: SERVICES

View Profile

Sikh Directory

Baba Vijay nath
Baba Vijay nath

City: Kapurthala
Category: ਸਿੱਖ ਸੰਪਰਦਾਵਾਂ/ ਮੱਤ

View Profile
Parth DailySolutions
Parth DailySolutions

City: Jalandhar
Category: ਪੰਥਕ ਰਾਜਨੀਤੀ

View Profile
Rakesh Kumar

City: Jalandhar
Category: ਸਿੱਖ ਸੰਪਰਦਾਵਾਂ/ ਮੱਤ

View Profile
Dr H.S. Bawa
Dr H.S. Bawa

City: Kapurthala
Category: ਸਿੱਖ ਸਖ਼ਸ਼ੀਅਤਾਂ

View Profile
Parmjeet Singh Mansa Dr.
Parmjeet Singh Mansa Dr.

City: Kapurthala
Category: ਸਿੱਖ ਸਖ਼ਸ਼ੀਅਤਾਂ

View Profile
Balwinder singh
Balwinder singh

City: Jalandhar
Category: ਸਿੱਖ ਸਖ਼ਸ਼ੀਅਤਾਂ

View Profile
Bhai Lakhwinder Singh
Bhai Lakhwinder Singh

City: Jandiala Guru
Category: ਗੁਰਬਾਣੀ ਪ੍ਰਚਾਰ/ ਪ੍ਰਸਾਰ

View Profile
Gurpreet singh sandhu
Gurpreet singh sandhu

City: Jalandhar
Category: ਸਿੱਖ ਸਖ਼ਸ਼ੀਅਤਾਂ

View Profile
Bhai Gurnam singh Khalsa
Bhai Gurnam singh Khalsa

City: ਜਲੰਧਰ
Category: ਗੁਰਬਾਣੀ ਪ੍ਰਚਾਰ/ ਪ੍ਰਸਾਰ

View Profile
Gurpreet Singh Sandhu
Gurpreet Singh Sandhu

City: Jalandhar
Category: ਸਿੱਖ ਸਖ਼ਸ਼ੀਅਤਾਂ

View Profile