A grand welcome from the devotees as the Shaheedi Nagar Kirtan reached Lucknow late at night.
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:
*ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ਼ ਲਖਨਊ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਤ*
ਅੰਮ੍ਰਿਤਸਰ, 3 ਸਤੰਬਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਰਾਤ ਲਖਨਊ ਪੁੱਜਣ ’ਤੇ ਸਥਾਨਕ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਏਨਾ ਉਤਸ਼ਾਹ ਪਾਇਆ ਜਾ ਰਿਹਾ ਹੈ ਕਿ ਸ਼ਾਮ ਨੂੰ ਪੁੱਜਣ ਵਾਲਾ ਨਗਰ ਕੀਰਤਨ ਦੇਰ ਰਾਤ ਲਖਨਊ ਵਿਖੇ ਪੁੱਜਾ ਅਤੇ ਸੰਗਤਾਂ ਸ਼ਰਧਾਪੂਰਵਕ ਨਗਰ ਕੀਰਤਨ ਦੀ ਸੜਕਾਂ ’ਤੇ ਬੈਠ ਕੇ ਉਡੀਕ ਕਰਦੀਆਂ ਰਹੀਆਂ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ਼ ਲਖਨਊ ਵਿਖੇ ਠਹਿਰਿਆ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਸਥਾਨਕ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰਦੂਆਰਾ ਆਲਮ ਬਾਗ ਦੇ ਪ੍ਰਧਾਨ ਸ. ਨਿਰਮਲ ਸਿੰਘ ਨੇ ਜੀ ਆਇਆਂ ਕਿਹਾ ਅਤੇ ਇਸ ਉਪਰਾਲੇ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ। ਦੱਸਣਯੋਗ ਹੈ ਕਿ ਭਲਕੇ 4 ਸਤੰਬਰ ਨੂੰ ਇਹ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ਼ ਲਖਨਊ ਤੋਂ ਆਰੰਭ ਹੋ ਕੇ ਗੁਰਦੁਆਰਾ ਨਾਨਕ ਪਿਆਓ ਸਾਹਿਬ ਮਹਿੰਗਾਪੁਰ ਵਿਖੇ ਪੁੱਜੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਜਥੇਦਾਰ ਮੰਗਵਿਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਸਥਾਨਕ ਸਿੱਖ ਆਗੂ ਸ. ਨਿਰਮਲ ਸਿੰਘ, ਸ. ਰਤਪਾਲ ਸਿੰਘ ਗੋਲਡੀ, ਸ. ਚਰਨਜੀਤ ਸਿੰਘ, ਸ. ਰਾਜਿੰਦਰ ਸਿੰਘ, ਸ. ਹਰਮਿੰਦਰ ਸਿੰਘ, ਸ. ਹਰਜੀਤ ਸਿੰਘ, ਸ. ਤਰਲੋਕ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Business Directory
KESARI VIRASAT MEDIA HOUSE
City: jalandhar
Category: SERVICES
View Profile
Panchayat Nama
City: Jalandhar
Category: Media & Entertainment
View Profile
B. S. Watch company
City: Jalandhar
Category: Retail & Shopping
View Profile
R.K. CLOTHING STUDIO
City: Jalandhar
Category: Retail & Shopping
View Profile
KESARI VIRASAT MEDIA HOUSE
City: Jalandhar
Category: SERVICES
View Profile