ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ

28 Mar 2026 | 399 Views

ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ
ਬਜਟ ਸਰਕਾਰ ਦੇ ਮੁਕਾਬਲੇ ਕੇਵਲ 0.9 ਫੀਸਦੀ, ਫਿਰ ਵੀ ਸ਼੍ਰੋਮਣੀ ਕਮੇਟੀ ਕਰਦੀ ਹੈ ਵੱਡੇ ਕਾਰਜ- ਐਡਵੋਕੇਟ ਧਾਮੀ
ਸਰਾਵਾਂ ਲਈ 33 ਕਰੋੜ ਦੀ ਰਾਸ਼ੀ ਰੱਖਣ ਦੇ ਨਾਲ-ਨਾਲ ਪੰਥਕ ਤੇ ਲੋਕ ਭਲਾਈ ਕਾਰਜਾਂ, ਮੁਫ਼ਤ ਵਿਦਿਆ ਅਤੇ ਧਰਮ ਪ੍ਰਚਾਰ ਲਈ ਵੀ ਰੱਖਿਆ ਵਿਸ਼ੇਸ਼ ਫੰਡ 

ਅੰਮ੍ਰਿਤਸਰ, 28 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜਟ ਹਾਜ਼ਰ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕੀਤਾ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਉਚੇਚੇ ਤੌਰ ’ਤੇ ਮੌਜੂਦ ਰਹੇ। 
ਸ਼੍ਰੋਮਣੀ ਕਮੇਟੀ ਦੇ ਇਸ ਸਾਲ ਪਾਸ ਕੀਤੇ ਗਏ 1487 ਕਰੋੜ 41 ਲੱਖ ਰੁਪਏ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 7.28 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕੀਤੇ ਅਤੇ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ, ਵਿਦਿਅਕ, ਧਰਮ ਪ੍ਰਚਾਰ ਅਤੇ ਲੋਕ ਭਲਾਈ ਦੇ ਕਾਰਜਾਂ ਦਾ ਵੀ ਜ਼ਿਕਰ ਕੀਤਾ। ਸ. ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਜਿਥੇ ਸਿੱਖ ਪੰਥ ਨਾਲ ਸਬੰਧਤ ਸ਼ਤਾਬਦੀਆਂ ਖ਼ਾਲਸਈ ਜਾਹੋ ਜਲਾਲ ਨਾਲ ਮਨਾਈਆਂ ਗਈਆਂ, ਉਥੇ ਹੀ ਸਿੱਖ ਸੰਸਥਾ ਨੇ ਧਰਮ ਪ੍ਰਚਾਰ, ਵਿੱਦਿਆ ਦੇ ਪ੍ਰਚਾਰ ਪ੍ਰਸਾਰ, ਪੰਥਕ ਕਾਰਜਾਂ ਅਤੇ ਲੋਕ ਭਲਾਈ ਵਾਸਤੇ ਅਹਿਮ ਕਾਰਜ ਕੀਤੇ ਹਨ। ਇਸ ਵਾਰ ਵੀ ਬਜਟ ਵਿੱਚ ਇਨ੍ਹਾਂ ਖੇਤਰਾਂ ਲਈ ਵਿਸ਼ੇਸ਼ ਰਾਸ਼ੀ ਦਾ ਇੰਤਜਾਮ ਕੀਤਾ ਗਿਆ ਹੈ। ਉਨ੍ਹਾਂ ਬਜਟ ਤਰਜ਼ੀਹਾਂ ਅਤੇ ਵੱਖ-ਵੱਖ ਕਾਰਜਾਂ ਲਈ ਰੱਖੀ ਰਾਸ਼ੀ ਨੂੰ ਵੇਰਵੇ ਸਹਿਤ ਦੱਸਿਆ।
ਬਜਟ ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ ਬਜਟ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਵਾਲਾ ਹੈ ਅਤੇ ਇਸ ਵਿੱਚ ਸੰਗਤਾਂ ਲਈ ਸਹੂਲਤਾਂ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ। ਇਸ ਤਹਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਨਵੀਆਂ ਸਰਾਵਾਂ ਦੀ ਉਸਾਰੀ ਲਈ 33 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸੇ ਤਰ੍ਹਾਂ ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਪ੍ਰਭਾਵੀ ਵਾਧਾ ਅਤੇ ਧਰਮ ਪ੍ਰਚਾਰ ਖੇਤਰ ਅੰਦਰ ਬਿਹਤਰ ਨਤੀਜੇ ਹਾਸਲ ਕਰਨ ਦਾ ਯਤਨ ਕੀਤਾ ਜਾਵੇਗਾ। 
ਐਡਵੋਕੇਟ ਧਾਮੀ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਸ ਸਾਲ ਧਰਮ ਪ੍ਰਚਾਰ ਕਮੇਟੀ ਦਾ ਬਜਟ 120 ਕਰੋੜ ਰੁਪਏ, ਜਦਕਿ ਗੁਰਦੁਆਰਾ ਸਾਹਿਬਾਨ ਦਾ ਬਜਟ 1127 ਕਰੋੜ 34 ਲੱਖ ਰੁਪਏ ਹੈ। ਇਸੇ ਤਰ੍ਹਾਂ ਜਨਰਲ ਬੋਰਡ ਫੰਡ, ਟ੍ਰਸਟ ਫੰਡ, ਵਿਦਿਆ ਫੰਡ, ਖੇਡਾਂ, ਪ੍ਰਿੰਟਿੰਗ ਪ੍ਰੈੱਸਾਂ ਅਤੇ ਵਿਦਿਅਕ ਅਦਾਰਿਆਂ ਲਈ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਥਕ ਭਲਾਈ ਕਾਰਜਾਂ ਲਈ 7 ਕਰੋੜ 61 ਲੱਖ ਰੁਪਏ ਰੱਖੇ ਗਏ ਹਨ। ਇਸ ਤਹਿਤ ਨਿਹੰਗ ਸਿੰਘ ਜਥੇਬੰਦੀਆਂ ਦਾ ਬੰਧਾਨ, ਪੰਥਕ ਭਲਾਈ ਕਾਰਜਾਂ ਲਈ ਸਹਾਇਤਾ, ਜੇਲ੍ਹਾਂ ਵਿਚ ਬੰਦ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਅਤੇ ਵਕੀਲਾਂ ਦੀ ਫੀਸ, ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਮਾਸਿਕ ਸਨਮਾਨ ਭੱਤਾ, ਸਿੱਖ ਧਰਮ ਲਈ ਕੁਰਬਾਨੀ ਕਰਨ ਵਾਲੇ ਸਿੰਘਾਂ ਦੇ ਪਰਿਵਾਰਾਂ ਨੂੰ ਪੈਨਸ਼ਨਾਂ, ਸ਼ਹੀਦ ਅਤੇ ਜ਼ਖ਼ਮੀ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ, ਧਰਮੀ ਫ਼ੌਜੀਆਂ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਸਹਾਇਤਾ ਦੇ ਨਾਲ-ਨਾਲ ਪੰਥਕ ਸਮਾਜਸੇਵੀ ਜਥੇਬੰਦੀਆਂ ਅਤੇ ਪਿੰਡਾਂ ਦੇ ਗ੍ਰੰਥੀ ਸਿੰਘਾਂ ਰਾਹੀਂ ਸਿੱਖੀ ਪ੍ਰਚਾਰ ਕਰਵਾਉਣ ਲਈ ਸਹਾਇਤਾ ਸ਼ਾਮਲ ਹੈ। 
ਇਸੇ ਤਰ੍ਹਾਂ ਸਿੱਖ ਬੱਚਿਆਂ ਨੂੰ ਮੁਫਤ ਵਿਦਿਆ ਲਈ 12 ਕਰੋੜ 50 ਲੱਖ ਰੁਪਏ ਰਾਖਵੇਂ ਰੱਖੇ ਹਨ। ਇਸ ਵਿਚ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿੱਦਿਆ, ਗ਼ਰੀਬ ਵਿਦਿਆਰਥੀਆਂ ਲਈ ਸਹਾਇਤਾ, ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ 5 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ। ਇਸੇ ਤਰ੍ਹਾਂ ਸਿੱਖੀ ਪ੍ਰਚਾਰ ਲਈ 13 ਕਰੋੜ 25 ਲੱਖ ਰੁਪਏ ਅਤੇ ਸ਼ਤਾਬਦੀ ਸਮਾਗਮਾਂ ਲਈ 7 ਕਰੋੜ ਰੁਪਏ ਹਨ। ਇਸੇ ਤਰ੍ਹਾਂ ਖੇਡਾਂ ਲਈ 3 ਕਰੋੜ 11 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 60 ਲੱਖ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਵਿਦਿਅਕ ਸੰਸਥਾਵਾਂ ਲਈ ਸਹਾਇਤਾ ਵਜੋਂ 66 ਕਰੋੜ 77 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ, ਜਿਸ ਵਿਚ ਵਿਦਿਅਕ ਅਦਾਰਿਆਂ ਨੂੰ ਵਿੱਤੀ ਸਹਾਇਤਾ, ਢਾਂਚੇ ਦਾ ਨਵੀਨੀਕਰਨ, ਇਮਾਰਤਾਂ ਦੀ ਸਾਂਭ-ਸੰਭਾਲ, ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਸ਼ਾਹਬਾਦ ਮਾਰਕੰਡਾ ਲਈ ਸਹਾਇਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਸਹਾਇਤਾ ਆਦਿ ਸ਼ਾਮਲ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬਜਟ ਦਾ ਮੁੱਖ ਸਰੋਤ ਸੰਗਤਾਂ ਵੱਲੋਂ ਭੇਟਾ ਕੀਤੀ ਜਾਂਦੀ ਰਾਸ਼ੀ ਅਤੇ ਦਸਵੰਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਤੋਂ ਬਜਟ ਦੀ ਅਨੁਮਾਨਿਤ ਰਾਸ਼ੀ ’ਚ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜੋ ਖਰਚਿਆਂ ਨੂੰ ਲੋੜ-ਅਨੁਸਾਰ ਅਤੇ ਨਿਯਮਿਤ ਕਰਨ ਦਾ ਨਤੀਜਾ ਹੈ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਦੇ ਕਾਰਜ ਸੰਗਤ ਦੀ ਭਾਵਨਾ ਅਨੁਸਾਰ ਜਾਰੀ ਰੱਖੇ ਜਾਣਗੇ ਅਤੇ ਖਾਸ ਕਰਕੇ ਸੰਗਤੀ ਸਹੂਲਤਾਂ ਨੂੰ ਤਰਜੀਹ ਦਿੱਤੀ ਜਾਵੇਗੀ। 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦਾ ਸਵਾਲ ਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਬਰਾਬਰ ਹੈ, ਜਦਕਿ ਹਕੀਕਤ ਇਹ ਹੈ ਕਿ ਇਹ ਸਰਕਾਰ ਦੇ ਬਜਟ ਮੁਕਾਬਲੇ ਕੇਵਲ 0.9% ਹੀ ਹੈ। ਇਹ ਕੇਵਲ ਇਕ ਵੱਡੇ ਸ਼ਹਿਰ ਦੇ ਨਿਗਮ ਦੇ ਬਰਾਬਰ ਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਗੁਰੂ ਸਾਹਿਬ ਦੀ ਰਹਿਮਤ ਸਦਕਾ ਸ਼੍ਰੋਮਣੀ ਕਮੇਟੀ ਵੱਡੇ ਕਾਰਜ ਕਰਦੀ ਹੈ। ਬਜਟ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਵੱਲੋਂ ਸ਼ੁਰੂ ਕੀਤੀ ਗਈ, ਜਦਕਿ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਅਤੇ ਸ. ਅਜਮੇਰ ਸਿੰਘ ਖੇੜਾ ਨੇ ਵੀ ਆਪਣੇ ਵਿਚਾਰ ਰੱਖੇ।
ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਸ. ਮਿੱਠੂ ਸਿੰਘ ਕਾਹਨੇਕੇ, ਮੈਂਬਰ ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ, ਸ. ਹਰਭਜਨ ਸਿੰਘ ਮਸਾਣਾਂ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਗੇਆਣਾ, ਬੀਬੀ ਕਿਰਨਵੀਰ ਕੌਰ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੀਤ ਸਿੰਘ ਬੂਹ, ਸ. ਸੁਖਜੀਤ ਸਿੰਘ ਲੋਹਗੜ੍ਹ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਫੁੰਮਣ ਸਿੰਘ, ਬੀਬੀ ਜੋਗਿੰਦਰ ਕੌਰ ਰਠੌਰ, ਸ. ਸੁਰਜੀਤ ਸਿੰਘ ਰਾਏਪੁਰ, ਬਾਬਾ ਬੂਟਾ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਂਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਜਸਮੇਰ ਸਿੰਘ ਲਾਛੜੂ, ਬਾਬਾ ਗੁਰਪ੍ਰੀਤ ਸਿੰਘ, ਸ. ਅਵਤਾਰ ਸਿੰਘ ਰਿਆ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਹਰਪਾਲ ਸਿੰਘ ਜੱਲਾ, ਸ. ਗੁਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਕੁਲਵੀਰ ਸਿੰਘ ਬੜਾ ਪਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਤਾਰਾ ਸਿੰਘ ਤਲਵੰਡੀ, ਸ. ਸੁਰਿੰਦਰ ਸਿੰਘ ਠੇਕੇਦਾਰ, ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਸੁਖਮੀਤ ਸਿੰਘ ਕਾਦੀਆਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।

🖼️ Gallery Images
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ
ਸ਼੍ਰੋਮਣੀ ਕਮੇਟੀ ਦਾ ₹1487 ਕਰੋੜ ਦਾ ਬਜਟ ਪਾਸ, ਸਰਕਾਰੀ ਬਜਟ ਦਾ ਕੇਵਲ 0.9% ਹੋਣ ਦੇ ਬਾਵਜੂਦ ਵੱਡੇ ਸੇਵਾ ਕਾਰਜ

Categories: ਸਿੱਖ ਸੰਸਥਾਵਾਂ/ ਸੇਵਾਵਾਂ GLOBAL SIKH NEWS SIKH SUPPORTING NEWS

Tags: Punjabi sikh KESARI VIRASAT

Published on: 28 Mar 2026

Aman Deep
+91 9592306823
📣 Share this post

Latest News

View all