ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

01 Jul 2026 | 46 Views

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

Weekly News

Shiromani Committee sends Rs 1 lakh as aid to Bhai Mardana Ji's descendants

 

ਅੰਮ੍ਰਿਤਸਰ, 1 ਜੁਲਾਈ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਹੋਈ ਹੈ। ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਤੇ ਸਾਥੀਆਂ ਨੂੰ ਸੌਂਪੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਨੇ ਦੱਸਿਆ ਕਿ ਭਾਈ ਮਰਦਾਨਾ ਜੀ ਦੇ ਵੰਸ਼ਜ਼ ਜੋ ਕੀਰਤਨ ਕਲਾ ਨਾਲ ਅੱਜ ਵੀ ਜੁੜੇ ਹੋਏ ਹਨ, ਨੂੰ ਸ਼੍ਰੋਮਣੀ ਕਮੇਟੀ ਨੇ 21 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣ ਦਾ ਫੈਸਲਾ ਕੀਤਾ ਸੀ। ਇਸ ਤਹਿਤ ਸਮੇਂ ਸਮੇਂ ਇਹ ਸਹਾਇਤਾ ਪਾਕਿਸਤਾਨ ਵਸਦੇ ਇਸ ਪਰਿਵਾਰ ਨੂੰ ਦਿੱਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਗਏ ਜਥੇ ਦੇ ਆਗੂਆਂ ਨੇ ਬਣਦੀ 1 ਲੱਖ ਰੁਪਏ ਦੀ ਭਾਰਤੀ ਕਰੰਸੀ ਸਹਾਇਤਾ ਰੂਪ ਵਿਚ ਦਿੱਤੀ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਸਮਾਧ ਮਹਾਰਾਜਾ ਰਣਜੀਤ ਸਿੰਘ ਤੇ ਹੋਰ ਗੁਰਧਾਮਾਂ ਲਈ ਨਿਸ਼ਾਨ ਸਾਹਿਬ ਦੇ 7 ਨਵੇਂ ਚੋਲ਼ਾ ਸਾਹਿਬ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਈ.ਟੀ.ਬੀ.ਪੀ. ਦੇ ਅਧਿਕਾਰੀਆਂ ਨੂੰ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਲੋਈਆਂ, ਕਿਰਪਾਨਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਜਨਰਲ ਸਕੱਤਰ ਬੀਬੀ ਸਤਵੰਤ ਕੋਰ, ਈ.ਟੀ.ਬੀ.ਪੀ. ਦੇ ਚੇਅਰਮੈਨ ਜਨਾਬ ਕਮਰ ਉਜ ਜਮਾਨ, ਐਡੀਸ਼ਨਲ ਸਕੱਤਰ ਜਨਾਬ ਨਾਸਿਰ ਮੁਸਤਾਕ ਤੇ ਡਿਪਟੀ ਸੈਕਟਰੀ ਜਨਾਬ ਫਰਾਜ ਅਬਾਸ ਵੱਲੋਂ ਜਥੇ ਲਈ ਹਰ ਪ੍ਰਕਾਰ ਦੇ ਕੀਤੇ ਸੁਚੱਜੇ ਪ੍ਰਬੰਧਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਈ.ਟੀ.ਬੀ.ਪੀ. ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਯਾਤਰੂਆਂ ਲਈ ਇਕ ਦੂਜੇ ਨਾਲ ਸਹਿਯੋਗ ਕਰਦੇ ਰਹਿਣਗੇ।

Categories: SIKH PANTH RELARED NEWS ਸਿੱਖ ਸੰਸਥਾਵਾਂ/ ਸੇਵਾਵਾਂ GLOBAL SIKH NEWS

Tags: India Punjabi sikh KESARI VIRASAT

Published on: 01 Jul 2026

Gurpreet Singh Sandhu
+91 9592669498
📣 Share this post

Latest News

Browse the newest posts, featured stories, and curated updates from our latest publication.

View all
5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ  ਪੰਥਕ ਇਕਜੁੱਟਤਾ ਲਈ 5 ਜੁਲਾਈ ਨੂੰ ਅੰਮ੍ਰਿਤਸਰ ਪੁੱਜਣ ਦੀ ਕੀਤੀ ਅਪੀਲ SIKH PANTH RELARED NEWS