ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

22 Oct 2025 | 77 Views

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

Shiromani Committee honours Kathavachak Bhai Sahib Bhai Pinderpal Singh
6 ਤੋਂ 22 ਅਕਤੂਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ


ਅੰਮ੍ਰਿਤਸਰ, 22 ਅਕਤੂਬਰ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ)-


ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 6 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਗਤਾਂ ਭਾਈ ਪਿੰਦਰਪਾਲ ਸਿੰਘ ਦੁਆਰਾ ਕੀਤੀ ਜਾਂਦੀ ਕਥਾ ਨੂੰ ਬੜੇ ਸਹਿਜ ਨਾਲ ਸੁਣਦੀਆਂ ਹਨ ਅਤੇ ਉਨ੍ਹਾਂ ਵੱਲੋਂ ਸਹਿਜ ਨਾਲ ਕੀਤੀ ਗੁਰਬਾਣੀ ਸ਼ਬਦ ਦੀ ਕਥਾ ਨੇ ਕਈਆਂ ਦੇ ਜੀਵਨ ਬਦਲੇ ਹਨ। ਉਨ੍ਹਾਂ ਭਾਈ ਪਿੰਦਰਪਾਲ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਇਸੇ ਤਰ੍ਹਾਂ ਨਿਰੰਤਰ ਕਾਰਜਸ਼ੀਲ ਰਹਿਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਪ੍ਰਬੁੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇਸ਼ ਵਿਦੇਸ਼ ਅੰਦਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਲੈ ਕੇ ਭਾਈ ਸਾਹਿਬ ਨੇ ਲਗਾਤਾਰ ਕਥਾ ਦੀ ਸੇਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੁਕਮਨਾਮੇ ਦੀ ਵਿਆਖਿਆ ਨਾਲ ਸੰਗਤ ਨੂੰ ਜੋੜਿਆ ਹੈ, ਜਿਸ ਦਾ ਸੰਗਤਾਂ ਨੇ ਲਾਹਾ ਲਿਆ।
ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 29 ਨਵੰਬਰ ਤੱਕ ਮਨਾਈ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਦਰਸ਼ਨ ਸਿੰਘ ਮੋਠਾਂਵਾਲਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਡਾ. ਧਰਮਵੀਰ ਸਿੰਘ ਕਾਰਸੇਵਾ ਬਾਬਾ ਅਟੱਲ ਰਾਏ ਸਾਹਿਬ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟਿੰਡੈਂਟ ਸ. ਨਿਸ਼ਾਨ ਸਿੰਘ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਮੇਜ਼ਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਸਰਬਜੀਤ ਸਿੰਘ ਢੋਟੀਆਂ ਆਦਿ ਮੌਜੂਦ ਸਨ।

Categories: ਸਿੱਖ ਸੰਸਥਾਵਾਂ/ ਸੇਵਾਵਾਂ

Tags: KESARI VIRASAT

Published on: 22 Oct 2025

Gurpreet Singh Sandhu
+91 9592669498
📣 Share this post

Latest News

View all

Business Directory

KESARI VIRASAT MEDIA HOUSE

City: jalandhar
Category: SERVICES

View Profile
N.K & CO.
N.K & CO.

City: AMRITSAR
Category: SERVICES

View Profile
Panchayat Nama
Panchayat Nama

City: Jalandhar
Category: Media & Entertainment

View Profile
B. S. Watch company
B. S. Watch company

City: Jalandhar
Category: Retail & Shopping

View Profile
R.K. CLOTHING STUDIO
R.K. CLOTHING STUDIO

City: Jalandhar
Category: Retail & Shopping

View Profile
VS ENTERPRISES

City: JALANDHAR
Category:

View Profile
KESARI VIRASAT MEDIA HOUSE
KESARI VIRASAT MEDIA HOUSE

City: Jalandhar
Category: SERVICES

View Profile

Sikh Directory

Baba Vijay nath
Baba Vijay nath

City: Kapurthala
Category: ਸਿੱਖ ਸੰਪਰਦਾਵਾਂ/ ਮੱਤ

View Profile
Parth DailySolutions
Parth DailySolutions

City: Jalandhar
Category: ਪੰਥਕ ਰਾਜਨੀਤੀ

View Profile
Rakesh Kumar

City: Jalandhar
Category: ਸਿੱਖ ਸੰਪਰਦਾਵਾਂ/ ਮੱਤ

View Profile
Dr H.S. Bawa
Dr H.S. Bawa

City: Kapurthala
Category: ਸਿੱਖ ਸਖ਼ਸ਼ੀਅਤਾਂ

View Profile
Parmjeet Singh Mansa Dr.
Parmjeet Singh Mansa Dr.

City: Kapurthala
Category: ਸਿੱਖ ਸਖ਼ਸ਼ੀਅਤਾਂ

View Profile
Balwinder singh
Balwinder singh

City: Jalandhar
Category: ਸਿੱਖ ਸਖ਼ਸ਼ੀਅਤਾਂ

View Profile
Bhai Lakhwinder Singh
Bhai Lakhwinder Singh

City: Jandiala Guru
Category: ਗੁਰਬਾਣੀ ਪ੍ਰਚਾਰ/ ਪ੍ਰਸਾਰ

View Profile
Gurpreet singh sandhu
Gurpreet singh sandhu

City: Jalandhar
Category: ਸਿੱਖ ਸਖ਼ਸ਼ੀਅਤਾਂ

View Profile
Bhai Gurnam singh Khalsa
Bhai Gurnam singh Khalsa

City: ਜਲੰਧਰ
Category: ਗੁਰਬਾਣੀ ਪ੍ਰਚਾਰ/ ਪ੍ਰਸਾਰ

View Profile
Gurpreet Singh Sandhu
Gurpreet Singh Sandhu

City: Jalandhar
Category: ਸਿੱਖ ਸਖ਼ਸ਼ੀਅਤਾਂ

View Profile