ਸਿੱਖਾਂ ਨੂੰ ਬਾਣੀ ਤੋਂ ਦੂਰ ਕਰਨ ਦੀ ਸਾਜ਼ਿਸ਼ ਬਰਦਾਸ਼ਤ ਨਹੀਂ: ਜਥੇਦਾਰ ਕੁਲਦੀਪ ਸਿੰਘ ਗੜਗੱਜ

08 Jun 2026 | 257 Views

ਸਿੱਖਾਂ ਨੂੰ ਬਾਣੀ ਤੋਂ ਦੂਰ ਕਰਨ ਦੀ ਸਾਜ਼ਿਸ਼ ਬਰਦਾਸ਼ਤ ਨਹੀਂ: ਜਥੇਦਾਰ ਕੁਲਦੀਪ ਸਿੰਘ ਗੜਗੱਜ

Conspiracy to distance Sikhs from Bani will not be tolerated: Jathedar Kuldeep Singh Gargajj

ਕੇਸਰੀ ਵਿਰਾਸਤ ਨੈੱਟਵਰਕ : ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਗਈ।

ਸਮਾਗਮ ਦੌਰਾਨ ਕੌਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਹੀ ਘਰ ਪੰਜਾਬ ਵਿੱਚ ਘੱਟ ਗਿਣਤੀ ਬਣਾਉਣ ਲਈ ਵੱਖ-ਵੱਖ ਤਰੀਕਿਆਂ ਨਾਲ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੌਜੂਦਾ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਕਾਨੂੰਨ ਦੇ ਨਾਂ ਹੇਠ ਸਿੱਖਾਂ ਨੂੰ ਗੁਰਬਾਣੀ ਅਤੇ ਬਾਣੀ ਦੇ ਅਭਿਆਸ ਤੋਂ ਦੂਰ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰੇਗੀ।

ਜਥੇਦਾਰ ਗੜਗੱਜ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਮੁਲਾਕਾਤ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਇੱਕ ਕੈਦੀ ਦੇ ਪਰਿਵਾਰਕ ਮੈਂਬਰਾਂ ਨਾਲ ਹੋਈ ਸੀ। ਉਨ੍ਹਾਂ ਦੇ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਕੋਲ ਮੌਜੂਦ ਗੁਟਕਾ ਸਾਹਿਬ ਵਾਪਸ ਲੈ ਲਏ ਗਏ ਹਨ, ਜਿਸ ਕਾਰਨ ਕੈਦੀਆਂ ਨੂੰ ਨਿਤਨੇਮ ਅਤੇ ਗੁਰਬਾਣੀ ਪਾਠ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਵੀ ਕਾਨੂੰਨ ਜਾਂ ਪ੍ਰਬੰਧ ਸਿੱਖਾਂ ਨੂੰ ਬਾਣੀ ਤੋਂ ਦੂਰ ਕਰਨ ਦਾ ਕਾਰਨ ਬਣਦੇ ਹਨ, ਉਹ ਸਿੱਖ ਕੌਮ ਲਈ ਪ੍ਰਵਾਨਯੋਗ ਨਹੀਂ ਹੋ ਸਕਦੇ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਇਕੱਤਰ ਹੋ ਕੇ ਇਸ ਮਾਮਲੇ ’ਤੇ ਵਿਚਾਰ ਕਰਨਗੇ ਅਤੇ ਸਿੱਖ ਸੰਗਤਾਂ ਲਈ ਆਦੇਸ਼ ਅਤੇ ਸੰਦੇਸ਼ ਜਾਰੀ ਕੀਤਾ ਜਾਵੇਗਾ।

ਜਥੇਦਾਰ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ, ਗੁਰਬਾਣੀ ਨਾਲ ਜੁੜੇ ਰਹਿਣ ਅਤੇ ਕੌਮੀ ਮਸਲਿਆਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।

Categories: SIKH PANTH RELARED NEWS ਸਿੱਖ ਸੰਸਥਾਵਾਂ/ ਸੇਵਾਵਾਂ

Tags: Punjabi sikh KESARI VIRASAT

Published on: 08 Jun 2026

Gaurav
+91 9855138802
📣 Share this post

Latest News

Browse the newest posts, featured stories, and curated updates from our latest publication.

View all