ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਕਰਾਰ

15 Jun 2026 | 279 Views

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਕਰਾਰ

Sri Akal Takht Sahib calls Chief Minister Bhagwant Mann a 'Guru traitor' and 'anti-Khalsa Panth'

 

ਬੇਅਦਬੀ ਕਾਨੂੰਨ ਮੁੱਦੇ ‘ਤੇ ਸਾਰੇ ਸਿੱਖ ਵਿਧਾਇਕ 29 ਜੂਨ ਨੂੰ ਤਲਬ

ਵਿਵਾਦਿਤ ਵੀਡੀਓ ਮਾਮਲਾ: ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਖ਼ਿਲਾਫ਼ ਫ਼ੈਸਲਾ

ਅੰਮ੍ਰਿਤਸਰ, 15 ਜੂਨ (ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ):- 

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ ਗਿਆ ਹੈ।

ਇਹ ਫ਼ੈਸਲਾ ਉਸ ਵਿਵਾਦਿਤ ਵੀਡੀਓ ਮਾਮਲੇ ਦੇ ਸਬੰਧ ਵਿੱਚ ਲਿਆ ਗਿਆ ਹੈ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਤਿਆਰ ਕੀਤੀ ਗਈ ਅਤੇ ਨਕਲੀ ਵੀਡੀਓ ਦੱਸਦੇ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਪ੍ਰਯੋਗਸ਼ਾਲਾਵਾਂ ਤੋਂ ਵੀਡੀਓ ਦੀ ਜਾਂਚ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਰਿਪੋਰਟਾਂ ਵਿੱਚ ਵੀਡੀਓ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਏਆਈ ਤਕਨੀਕ ਦੀ ਵਰਤੋਂ ਦੇ ਕੋਈ ਸਬੂਤ ਸਾਹਮਣੇ ਨਹੀਂ ਆਏ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੰਥਕ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ।

ਕਾਰਜਕਾਰੀ ਜਥੇਦਾਰ ਨੇ ਦਾਅਵਾ ਕੀਤਾ ਕਿ ਸੰਬੰਧਿਤ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਧਾਰਮਿਕ ਚਿੰਨ੍ਹਾਂ ਅਤੇ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਹਰਕਤਾਂ ਕਰਦੇ ਹੋਏ ਨਜ਼ਰ ਆ ਰਹੇ ਹਨ।

ਇਸ ਤੋਂ ਇਲਾਵਾ, ਬੇਅਦਬੀ ਸਬੰਧੀ ਸੋਧ ਕਾਨੂੰਨ ਦੇ ਮਾਮਲੇ ਉੱਤੇ ਵਿਚਾਰ-ਵਟਾਂਦਰੇ ਲਈ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।

Categories: SIKH PANTH RELARED NEWS PUNJAB/SIKH POLITICS ਸਿਆਸਤ ਪੰਜਾਬ ਦੀ

Tags: Punjabi sikh KESARI VIRASAT

Published on: 15 Jun 2026

Gurpreet Singh Sandhu
+91 9592669498
📣 Share this post

Latest News

Browse the newest posts, featured stories, and curated updates from our latest publication.

View all
ਜੂਨ 2026‌ ਦੇ ਐਡੀਸ਼ਨ ਵਿਚ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਸਿੰਘ ਸਭਾ ਅਤੇ ਅਕਾਲ ਤਖ਼ਤ ਸਾਹਿਬ ਦੇ ਨਵੇਂ ਹੁਕਮਨਾਮੇ ਬਾਰੇ ਵਿਸਥਾਰ ਨਾਲ ਚਰਚਾ ਸਿੱਖ ਸਾਹਿਤ/ਸਭਿਆਚਾਰ/ਮੀਡੀਆ