ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ। ਬੁੱਧਵਾਰ, 3 ਅੱਸਾੜ (ਸੰਮਤ 558 ਨਾਨਕਸ਼ਾਹੀ) 17 ਜੂਨ, 2026 (ਅੰਗ: 626)

17 Jun 2026 | 208 Views

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ। ਬੁੱਧਵਾਰ, 3 ਅੱਸਾੜ (ਸੰਮਤ 558 ਨਾਨਕਸ਼ਾਹੀ) 17 ਜੂਨ, 2026 (ਅੰਗ: 626)

 

 

Today's Hukamnama from Sri Harimandir Sahib, Sri Amritsar. Wednesday, 3rd Assaar (Samvat 558 Nanakshahi) 17th June, 2026 (Ang: 626)

 

ਸੋਰਠਿ ਮਹਲਾ ੫ ॥

 

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥

 

 ਵਿਆਖਿਆ:

ਸੋਰਠਿ ਮਹਲਾ ੫ ॥

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ। ੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ। ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ गं।२।६।२०।

 

English Translation:

 

SORAT'H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

 

Categories: ਅੱਜ ਦਾ ਹੁਕਮਨਾਮਾ

Tags: Punjabi sikh KESARI VIRASAT

Published on: 17 Jun 2026

Gurpreet Singh Sandhu
+91 9592669498
📣 Share this post

Latest News

Browse the newest posts, featured stories, and curated updates from our latest publication.

View all
ਜੂਨ 2026‌ ਦੇ ਐਡੀਸ਼ਨ ਵਿਚ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਸਿੰਘ ਸਭਾ ਅਤੇ ਅਕਾਲ ਤਖ਼ਤ ਸਾਹਿਬ ਦੇ ਨਵੇਂ ਹੁਕਮਨਾਮੇ ਬਾਰੇ ਵਿਸਥਾਰ ਨਾਲ ਚਰਚਾ ਸਿੱਖ ਸਾਹਿਤ/ਸਭਿਆਚਾਰ/ਮੀਡੀਆ