ਸ਼ਵੇਤਾ ਜਿੰਦਲ ਦੀ ਪਟੀਸ਼ਨ 'ਤੇ ਸਿਹਤ ਮੰਤਰੀ ਸਮੇਤ ਪੰਜ ਨੂੰ ਸੰਮਨ, ਡਾ. ਬਲਬੀਰ ਬੋਲੇ— ਇਨਸਾਫ਼ ਮਿਲੇਗਾ
Summons issued to five, including the Health Minister, on Shweta Jindal's petition; Dr. Balbir says justice will be served.
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ:
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਖ਼ਿਲਾਫ਼ ਜਾਰੀ ਹੋਏ ਅਦਾਲਤੀ ਸੰਮਨਾਂ ਦੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਦਾਇਰ ਕੀਤੀ ਗਈ ਪਟੀਸ਼ਨ ਪੂਰੀ ਤਰ੍ਹਾਂ ਸਿਆਸੀ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਅਦਾਲਤ 'ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।
ਐਤਵਾਰ ਨੂੰ ਸ਼ਹਿਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਦਾਲਤ ਵਿੱਚ ਵਕੀਲ ਪੇਸ਼ ਹੋਣਗੇ ਅਤੇ ਕਾਨੂੰਨ ਅਨੁਸਾਰ ਆਪਣਾ ਪੱਖ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਪਟਿਆਲਾ ਦੀ ਅਦਾਲਤ ਨੇ ਸਾਬਕਾ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਸ਼ਵੇਤਾ ਜਿੰਦਲ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਪੰਜ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ।
ਅਦਾਲਤ ਨੇ ਡਾ. ਬਲਬੀਰ ਸਿੰਘ, ਉਨ੍ਹਾਂ ਦੇ ਪੁੱਤਰ ਰਾਹੁਲ ਸੈਣੀ, ਸਿਹਤ ਮੰਤਰੀ ਦੇ ਦਫ਼ਤਰ ਇੰਚਾਰਜ ਜਸਬੀਰ ਗਾਂਧੀ, ਵਾਰਡ ਨੰਬਰ 14 ਦੇ ਕੌਂਸਲਰ ਗੁਰਕਿਰਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਇੱਕ ਸੂਬਾ ਜਨਰਲ ਸਕੱਤਰ ਨੂੰ 20 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ 15 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ।
ਫਿਲਹਾਲ ਇਸ ਮਾਮਲੇ ਵਿੱਚ ਅਦਾਲਤੀ ਕਾਰਵਾਈ ਜਾਰੀ ਹੈ ਅਤੇ ਅਗਲੀ ਸੁਣਵਾਈ 20 ਜੁਲਾਈ ਨੂੰ ਹੋਣੀ ਹੈ। ਮਾਮਲੇ ਦੇ ਨਤੀਜੇ 'ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।