UPSC ਪਾਸ ਕਰਨ ਵਾਲ਼ੇ ਸਿੱਖ ਵਿਦਿਆਰਥੀਆਂ ਨੂੰ 1-1 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ

08 Mar 2026 | 142 Views

UPSC ਪਾਸ ਕਰਨ ਵਾਲ਼ੇ ਸਿੱਖ ਵਿਦਿਆਰਥੀਆਂ ਨੂੰ 1-1 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ

SGPC to give Rs 1 lakh each to Sikh students who pass UPSC

 

ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ:-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1-1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।

 

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਪ੍ਰੀਖਿਆ ਵਿੱਚ ਕਾਮਯਾਬੀ ਹਾਸਲ ਕਰਨਾ ਨੌਜਵਾਨਾਂ ਦੀ ਮਿਹਨਤ ਅਤੇ ਦ੍ਰਿੜ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ।

ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ।

Categories: SIKH PANTH RELARED NEWS ਸਿੱਖ ਸੰਸਥਾਵਾਂ/ ਸੇਵਾਵਾਂ

Tags: Punjabi sikh KESARI VIRASAT

Published on: 08 Mar 2026

Gurpreet Singh Sandhu
+91 9592669498
📣 Share this post

Latest News

View all